11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਬਰਨਾਲਾ ਵਿਚ ਸਫ਼ਾਈ ਸੇਵਕਾਂ ਪ੍ਰਤੀ ਪੁਲਿਸ ਦਾ ਗੈਰ-ਮਨੁੱਖੀ ਰਵੱਈਆ ਨਿੰਦਣਯੋਗ-ਪਵਨ ਦੀਵਾਨ

Ad Position 21
No active advertisement
ਅਜੀਤ ਡੈਸਕ 24-07-2026
ਲੁਧਿਆਣਾ, 23 ਜੁਲਾਈ(ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਨੇ ਸਫਾਈ ਸੇਵਕਾਂ ਉਪਰ ਬਰਨਾਲਾ ਵਿਚ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਵਰਗੇ ਗੈਰ ਮਨੁੱਖੀ ਰਵੱਈਏ ਦੀ ਸ਼ਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਮੀਡੀਆ ਦੇ ਵੱਖ-ਵੱਖ ਹਿੱਸਿਆਂ ਵਿਚ ਚੱਲ ਰਹੀਆਂ ਵੀਡੀਓਜ਼ ਸਾਫ ਤੌਰ ‘ਤੇ ਪੁਲਿਸ ਵਿਚ ਅਨੁਸ਼ਾਸਨਹੀਨਤਾ ਦੀ ਘਾਟ ਨੂੰ ਦਰਸਾਉਂਦੀਆਂ ਹਨ, ਜਿੱਥੇ ਮਹਿਲਾ ਪ੍ਰਦਰਸ਼ਨਕਾਰੀਆਂ ਉਪਰ ਪੁਰਸ਼ ਪੁਲਿਸ ਮੁਲਾਜ਼ਮ ਲਾਠੀਆਂ ਵਰ੍ਹਾਉਂਦੇ ਹੋਏ, ਧੱਕੇ ਮਾਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਲਈ ਸਿੱਧੇ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਜ਼ਿੰਮੇਵਾਰੀ ਬਣਦੀ ਹੈ, ਜਿਹੜੇ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਉਨ੍ਹਾਂ ਕਿਹਾ ਕਈ ਸੈਨੀਟੇਸ਼ਨ ਵਰਕਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਦਾ ਵੱਖ-ਵੱਖ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ। ਅਜਿਹਾ ਗੈਰ ਮਨੁੱਖੀ ਰਵਈਆ ਪੂਰੀ ਤਰ੍ਹਾਂ ਨਾਲ ਨਿੰਦਣਯੋਗ ਹੈ। ਦੀਵਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ, ਲੇਕਿਨ ਸਰਕਾਰ ਦੇ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਵੀ ਉਹ ਵਾਅਦੇ ਪੂਰੇ ਨਹੀਂ ਹੋਏ। ਅੱਜ ਮੁਲਾਜ਼ਮ ਜੇਕਰ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨੇ ਪ੍ਰਦਰਸ਼ਨ ਕਰਦੇ ਹਨ, ਤਾਂ ਉਨ੍ਹਾਂ ਉੱਪਰ ਪੁਲਿਸ ਰਾਹੀਂ ਜੁਲਮ ਕੀਤਾ ਜਾਂਦਾ ਹੈ। ਉਨ੍ਹਾਂ ਨੇ ਬਰਨਾਲਾ ਦੀ ਘਟਨਾ ਦੇ ਦੋਸ਼ੀ ਪੁਲਿਸ ਅਫਸਰਾਂ ਅਤੇ ਮੁਲਾਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਕੂੜਾ ਸੁੱਟਣ ਵਾਲੇ ਸਾਵਧਾਨ ! ਅਗਲੀ ਖ਼ਬਰ ਨਸ਼ਿਆਂ ਵਿਰੁੱਧ ਲੜਾਈ ਜਿੱਤਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ-ਪਦਮਸ੍ਰੀ ਜਤਿੰਦਰ ਸਿੰਘ ਸ਼ੰਟੀ
Ad Position 24