08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਵਿਖੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 25-07-2026
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਦੁੱਗਰੀ ਫੇਸ -1 ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਗੁਰਦੁਆਰਾ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ -ਪੀਰੀ ਦਿਵਸ ਨੂੰ ਸਮਰਪਿਤ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ। ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ। ਸਮਾਗਮ ਦੌਰਾਨ ਬੀਬੀ ਅਸ਼ਮੀਤ ਕੌਰ ਅਤੇ ਸਹਿਜ ਕੌਰ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਸੀਨੀਅਰ ਮੈਂਬਰ ਪਰਮਿੰਦਰ ਸਿੰਘ, ਤਰਲੋਕ ਸਿੰਘ ਸੱਚਦੇਵਾ, ਰਜਿੰਦਰ ਸਿੰਘ ਭਾਟੀਆ, ਐਡਵੋਕੇਟ ਰਜਿੰਦਰ ਪਾਲ ਸਿੰਘ, ਹਰਮੀਤ ਸਿੰਘ, ਗੁਰਦੀਪ ਸਿੰਘ ਕਾਲੜਾ, ਸਰਬਜੀਤ ਸਿੰਘ ਚਗਰ, ਬਲਜੀਤ ਸਿੰਘ, ਜਗਮੋਹਨ ਸਿੰਘ, ਜਗਜੀਵਨ ਸਿੰਘ ਸੋਨਪਾਲ, ਸੁਰਜੀਤ ਸਿੰਘ, ਸੁਖਵਿੰਦਰ ਪਾਲ ਸਿੰਘ, ਜੋਗਿੰਦਰ ਸਿੰਘ, ਊਂਕਾਰ ਸਿੰਘ, ਗੁਰਵਿੰਦਰ ਸਿੰਘ, ਮਹਿੰਦਰ ਸਿੰਘ, ਦਲਜੀਤ ਸਿੰਘ, ਰਜੇਸ਼ ਸਿੰਘ, ਅਮਰਦੀਪ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲਾਡੋਵਾਲ ਵਿਖੇ ਨੈਸ਼ਨਲ ਹਾਈਵੇਅ ਅਥਾਰਟੀ ਦੀ ਅਣਗਹਿਲੀ ਦਾ ਲੋਕ ਭੁਗਤ ਰਹੇ ਹਨ ਖਮਿਆਜਾ ਅਗਲੀ ਖ਼ਬਰ ਦਿੱਲੀ ਵਿਖੇ ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ਦਾ ਘਾਣ-ਧਰਮਜੀਤ ਸਿੰਘ ਢਿੱਲੋਂ
Ad Position 24