ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਮੰਗਲਜੀਤ ਉਰਫ਼ ਮੰਗਲ ਵਾਸੀ ਰਜੀਵ ਗਾਂਧੀ ਕਾਲੋਨੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 62 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਸਤਵੰਤ ਸਿੰਘ ਵਾਸੀ ਮੋਗਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 156 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਇਹਨਾਂ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।