08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਭਾਰਤੀ ਜਨਤਾ ਪਾਰਟੀ ਆਗੂਆਂ ਤੀਕਸ਼ਣ ਸੂਦ, ਸਨੀ ਕੈਂਥ ਤੇ ਪ੍ਰਿਤਪਾਲ ਸਿੰਘ ਨੇ ਸਸਰਾਲੀ ਵਿਖੇ ਸਤਲੁਜ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 25-07-2026
ਲੁਧਿਆਣਾ, 24 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਭਾਰਤੀ ਜਨਤਾ ਪਾਰਟੀ ਦੇ ਦਿਹਾਤੀ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਅਤੇ ਪਾਰਟੀ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਪਿੰਡ ਸਸਰਾਲੀ ਵਿਖੇ ਸਤਲੁਜ ਦਰਿਆ ਦੇ ਬੰਨ੍ਹ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲਿਆ। ਆਗੂਆਂ ਨੇ ਬੰਨ੍ਹ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੁਰੱਖਿਆ ਲਈ ਕੀਤੇ ਗਏ ਪ੍ਰਬੰਧਾਂ ਦਾ ਮੁਲਾਂਕਣ ਕਰਦਿਆਂ ਸਬੰਧਿਤ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸੂਦ ਨੇ ਕਿਹਾ ਕਿ ਪਿਛਲੇ ਆਏ ਹੜ੍ਹਾਂ ਦੌਰਾਨ ਇਲਾਕੇ ਦੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੀ ਗਈ ਵਿੱਤੀ ਮਦਦ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸੁਰੱਖਿਆ ਅਤੇ ਰਾਹਤ ਸਬੰਧੀ ਕਈ ਕੰਮ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਨੂੰ ਪਹਿਲ ਦਿੰਦੀ ਹੈ ਅਤੇ ਭਵਿੱਖ ਵਿਚ ਵੀ ਇਲਾਕੇ ਦੀ ਸੁਰੱਖਿਆ ਨਾਲ ਜੁੜੇ ਹਰ ਮੁੱਦੇ ਨੂੰ ਸਰਕਾਰ ਦੇ ਧਿਆਨ ਵਿਚ ਲਿਆਂਦਾ ਜਾਵੇਗਾ। ਗਗਨਦੀਪ ਸਿੰਘ ਸਨੀ ਕੈਂਥ ਨੇ ਕਿਹਾ ਕਿ ਪਾਰਟੀ ਦੇ ਆਗੂ ਲਗਾਤਾਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਵਿਚ ਹਨ ਅਤੇ ਹਰ ਮਹੱਤਵਪੂਰਨ ਮੁੱਦੇ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਿਤਪਾਲ ਸਿੰਘ ਬਲੀਏਵਾਲ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਵਿਕਾਸ ਲਈ ਭਾਰਤੀ ਜਨਤਾ ਪਾਰਟੀ ਹਮੇਸ਼ਾ ਵਚਨਬੱਧ ਹੈ ਅਤੇ ਜਨਤਾ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਚੁੱਕਿਆ ਜਾਵੇਗਾ। ਇਸ ਮੌਕੇ ਅਵਤਾਰ ਸਿੰਘ, ਬਲਕਾਰ ਸਿੰਘ, ਭੀਸ਼ਮ ਢੱਲ, ਸੰਦੀਪ ਠਾਕੁਰ, ਜਗਪਾਲ ਸਿੰਘ, ਸਾਨੀਆ ਸ਼ਰਮਾ, ਸਚਿਨ ਸ਼ਰਮਾ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ‘ਚ ਨਿਯੁਕਤੀਆਂ ਨੂੰ ਕੀਤਾ ਰੱਦ-ਠੁਕਰਾਲ, ਜੱਸੀ ਅਗਲੀ ਖ਼ਬਰ ਵਿਧਾਇਕ ਸੰਗੋਵਾਲ ਨੇ ਲਾਦੀਆਂ ਕਲਾਂ ਦੀ ਨਵੀਂ ਸੜਕ ਦਾ ਕੀਤਾ ਉਦਘਾਟਨ
Ad Position 24