08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਯੂਥ ਕਾਂਗਰਸ ‘ਚ ਨਿਯੁਕਤੀਆਂ ਨੂੰ ਕੀਤਾ ਰੱਦ-ਠੁਕਰਾਲ, ਜੱਸੀ

Ad Position 21
No active advertisement
ਅਜੀਤ ਡੈਸਕ 25-07-2026
ਲੁਧਿਆਣਾ, 24 ਜੁਲਾਈ (ਜਤਿੰਦਰ ਭੰਬੀ)-ਯੂਥ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਵੱਖ-ਵੱਖ ਹਲਕਿਆਂ ਵਿਚ ਯੂਥ ਕਾਂਗਰਸ ਦੀਆਂ ਨਿਯੁਕਤੀਆਂ ਦਾ ਮਾਮਲਾ ਦਿਨ-ਬ-ਦਿਨ ਗਰਮਾਉਂਦਾ ਜਾ ਰਿਹਾ ਹੈ ਕਿਉਂਕਿ ਜਿੱਥੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਵਲੋਂ ਵੱਖ-ਵੱਖ ਵਾਰਡਾਂ ਅੰਦਰ ਯੂਥ ਪ੍ਰਧਾਨ ਨਿਯੁਕਤ ਕੀਤੇ ਜਾ ਰਹੇ ਹਨ, ਉਥੇ ਹੀ ਯੂਥ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਮਨਰਾਜ ਸਿੰਘ ਠੁਕਰਾਲ ਵਲੋਂ ਨਿਯੁਕਤੀਆਂ ਰੱਦ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਮਨਰਾਜ ਸਿੰਘ ਠੁਕਰਾਲ ਅਤੇ ਹਲਕਾ ਆਤਮ ਨਗਰ ਪ੍ਰਧਾਨ ਜਸਕਰਨ ਸਿੰਘ ਜੱਸੀ ਵਲੋਂ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਗਿਆ ਕਿ ਪਿਛਲੇ ਦਿਨੀਂ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਵਲੋਂ ਹਲਕਾ ਆਤਮ ਨਗਰ ਦੇ ਵਾਰਡ 40 ਯੂਥ ਕਾਂਗਰਸ ਦਾ ਵਾਰਡ ਪ੍ਰਧਾਨ ਨਿਯੁਕਤ ਕਰਨ ਸਬੰਧੀ ਸੋਸ਼ਲ ਮੀਡੀਆ ‘ਤੇ ਪੋਸਟ ਪਾਈ ਗਈ ਹੈ, ਜਦਕਿ ਹਲਕਾ ਆਤਮ ਨਗਰ ਵਿਚ ਕਿਸੇ ਵੀ ਵਾਰਡ ਵਿੱਚ ਕੋਈ ਨਿਯੁਕਤੀ ਨਹੀਂ ਕੀਤੀ ਗਈ ਹੈ। ਠੁਕਰਾਲ ਨੇ ਕਿਹਾ ਕਿ ਯੂਥ ਕਾਂਗਰਸ ਵਿਚ ਨਿਯੁਕਤੀ ਕਰਨ ਦਾ ਅਧਿਕਾਰ ਯੂਥ ਕਾਂਗਰਸ ਦੇ ਚੁਣੇ ਹੋਏ ਅਹੁਦੇਦਾਰਾਂ ਕੋਲ ਹੀ ਹੈ ਉਹ ਵੀ ਯੂਥ ਕਾਂਗਰਸ ਦੀ ਹਾਈਕਮਾਂਡ ਦੀ ਮਨਜ਼ੂਰੀ ਉਪਰੰਤ ਹੀ ਹੋ ਸਕਦੀ ਹੈ। ਇਸ ਕਰਕੇ ਇਹ ਨਿਯੁਕਤੀ ਰੱਦ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨ ਕਾਬੂ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਆਗੂਆਂ ਤੀਕਸ਼ਣ ਸੂਦ, ਸਨੀ ਕੈਂਥ ਤੇ ਪ੍ਰਿਤਪਾਲ ਸਿੰਘ ਨੇ ਸਸਰਾਲੀ ਵਿਖੇ ਸਤਲੁਜ ਦਰਿਆ ਦੇ ਬੰਨ੍ਹ ਦਾ ਲਿ...
Ad Position 24