08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 25-07-2026
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਨੌਜਵਾਨਾਂ ਨੂੰ ਨਸ਼ਾ ਕਰਦੇ ਕਾਬੂ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਅਹਿਮਦ ਵਾਸੀ ਹਰਗੋਬਿੰਦ ਨਗਰ ਨੂੰ ਸਲੇਮ ਟਾਬਰੀ ਨੇੜਿਓਂ ਕਾਬੂ ਕੀਤਾ ਹੈ। ਕਥਿਤ ਦੋਸ਼ੀ ਉਥੇ ਬੈਠ ਕੇ ਨਸ਼ਾ ਕਰ ਰਿਹਾ ਸੀ। ਦੂਜੇ ਮਾਮਲੇ ਵਿਚ ਪੁਲਿਸ ਨੇ ਰਾਜਕੁਮਾਰ ਵਾਸੀ ਨੂਰ ਵਾਲਾ ਰੋਡ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਮਾਂਗਟ ਕਾਲੋਨੀ ਵਿਚ ਖ਼ਾਲੀ ਗਰਾਊਂਡ ਵਿਚ ਨਸ਼ਾ ਕਰ ਰਿਹਾ ਸੀ। ਤੀਜੇ ਮਾਮਲੇ ਵਿਚ ਪੁਲਿਸ ਨੇ ਤਰਲੋਕ ਸਿੰਘ ਵਾਸੀ ਗਿੱਲ ਰੋਡ ਨੂੰ ਵੀ ਲੱਕੜ ਪੁਲ ਨੇੜੇ ਬੈਠ ਕੇ ਨਸ਼ਾ ਕਰਦੇ ਕਾਬੂ ਕੀਤਾ ਹੈ। ਚੌਥੇ ਮਾਮਲੇ ਵਿਚ ਪੁਲਿਸ ਨੇ ਮਨੀਸ਼ ਸ਼ਰਮਾ ਵਾਸੀ ਹਕੀਕਤ ਨਗਰ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਮਾਡਲ ਟਾਊਨ ਦੇ ਡੀ. ਬਲਾਕ ਵਿਚ ਬੈਠ ਕੇ ਨਸ਼ਾ ਕਰ ਰਿਹਾ ਸੀ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਨਿਸ਼ਾਂਤ ਉਰਫ਼ ਰਾਜਨ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਦਾਣਾ ਮੰਡੀ ਵਿਚ ਬੈਠ ਕੇ ਨਸ਼ਾ ਕਰ ਰਿਹਾ ਸੀ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਕੁੱਝ ਨਸ਼ਾ ਵੀ ਬਰਾਮਦ ਕੀਤਾ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਰਾਹੁਲ ਕੁਮਾਰ ਵਾਸੀ ਪ੍ਰਤਾਪ ਸਿੰਘ ਵਾਲਾ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਕਥਿਤ ਦੋਸ਼ੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਥਾਣੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਲਟੋਸ ਨਗਰ ਵਿਚ ਬੈਠ ਕੇ ਨਸ਼ਾ ਕਰ ਰਿਹਾ ਸੀ। ਥਾਣਾ ਸਰਾਭਾ ਨਗਰ ਦੀ ਪੁਲਿਸ ਨੇ ਪਿੰਡ ਸੁਨੇਤ ਨੇੜੇ ਨਸ਼ਾ ਕਰ ਰਹੇ ਮਨਪ੍ਰੀਤ ਸਿੰਘ ਵਾਸੀ ਪਿੰਡ ਥਰੀਕੇ ਨੂੰ ਕਾਬੂ ਕੀਤਾ ਹੈ। ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਕਿਰਪਾ ਸਿੰਘ ਵਾਸੀ ਪ੍ਰਭਾਤ ਨਗਰ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਮਾਡਲ ਟਾਊਨ ਦੀ ਪੁਲਿਸ ਵਲੋਂ ਸੰਨੀ ਕੁਮਾਰ ਵਾਸੀ ਨਿਰਮਲ ਨਗਰ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਗਿਆ ਹੈ। ਮੋਤੀ ਨਗਰ ਦੀ ਪੁਲਿਸ ਵਲੋਂ ਸੌਰਵ ਵਾਸੀ ਅੰਬੇਡਕਰ ਕਾਲੋਨੀ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਗਿਆ ਹੈ। ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਸੁਖ ਕਰਨ ਸਿੰਘ ਵਾਸੀ ਜਮਾਲਪੁਰ ਨੂੰ ਵੀ ਨਸ਼ਾ ਕਰਦੇ ਕਾਬੂ ਕੀਤਾ ਹੈ। ਮਿਹਰਬਾਨ ਦੀ ਪੁਲਿਸ ਨੇ ਸੰਜੀਵ ਕੁਮਾਰ ਵਾਸੀ ਮਿਹਰਬਾਨ ਨੂੰ ਕਾਬੂ ਕੀਤਾ ਹੈ। ਕਥਿਤ ਦੋਸ਼ੀ ਵੀ ਗੁੱਜਰ ਭਵਨ ਨੇੜੇ ਬੈਠ ਕੇ ਨਸ਼ਾ ਕਰ ਰਿਹਾ ਸੀ। ਪੁਲਿਸ ਵਲੋਂ ਇਹਨਾਂ ਸਾਰਿਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮੀਆਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਦਲਿਤ ਭਾਈਚਾਰੇ ’ਚ ਰੋਸ ਅਗਲੀ ਖ਼ਬਰ ਯੂਥ ਕਾਂਗਰਸ ‘ਚ ਨਿਯੁਕਤੀਆਂ ਨੂੰ ਕੀਤਾ ਰੱਦ-ਠੁਕਰਾਲ, ਜੱਸੀ
Ad Position 24