08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਫ਼ਾਈ ਕਰਮੀਆਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਦਲਿਤ ਭਾਈਚਾਰੇ ’ਚ ਰੋਸ

Ad Position 21
No active advertisement
ਅਜੀਤ ਡੈਸਕ 25-07-2026
ਲੁਧਿਆਣਾ, 24 ਜੁਲਾਈ (ਭੁਪਿੰਦਰ ਸਿੰਘ ਬੈਂਸ)-ਬਰਨਾਲਾ ਵਿਖੇ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ਤੇ ਹੋਏ ਪੁਲਿਸ ਲਾਠੀਚਾਰਜ ਦੇ ਰੋਸ ਵਜੋਂ ਸ਼ਹਿਰ ਵਿਚ ਮਿਊਂਸੀਪਲ ਕਰਮਚਾਰੀ ਦਲ ਅਤੇ ਸੰਘਰਸ਼ ਕਮੇਟੀ ਵਲੋਂ ਵੱਖ-ਵੱਖ ਥਾਵਾਂ ‘ਤੇ ਰੋਸ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਬਰਨਾਲਾ ਘਟਨਾ ਤੋ ਬਾਅਦ ਪੰਜਾਬ ਭਰ ਵਿਚ ਸਫ਼ਾਈ ਕਰਮਚਾਰੀਆਂ ਦੇ ਰੋਸ ਪ੍ਰਦਰਸ਼ਨ ਜਾਰੀ ਹਨ। ਮਿਊਂਸੀਪਲ ਕਰਮਚਾਰੀ ਦਲ ਵਲੋਂ ਨਿਗਮ ਦੇ ਜ਼ੋਨ ਏ. ਦਫ਼ਤਰ ਤੋਂ ਪੁਲਿਸ ਕਮਿਸ਼ਨਰ ਦਫ਼ਤਰ ਤਕ ਰੋਸ ਮਾਰਚ ਕੱਢਿਆ ਗਿਆ। ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਦੇ ਰਾਜਪਾਲ ਦੇ ਨਾਂ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਦਲ ਦੇ ਪ੍ਰਧਾਨ ਚੌਧਰੀ ਯਸ਼ਪਾਲ ਨੇ ਕੀਤੀ। ਉਨ੍ਹਾਂ ਕਿਹਾ ਕਿ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਨਾ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਦੇ ਉਲਟ ਹੈ ਅਤੇ ਇਸ ਘਟਨਾ ਦੀ ਉਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਦੂਜੇ ਪਾਸੇ ਸੰਘਰਸ਼ ਕਮੇਟੀ ਵਲੋਂ ਜ਼ੋਨ ਏਂ ਤੋਂ ਘੰਟਾਘਰ ਚੌਕ ਤਕ ਰੋਸ ਮਾਰਚ ਕੱਢਿਆ ਗਿਆ। ਘੰਟਾਘਰ ਚੌਕ ਵਿਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਉਪਰੰਤ ਸਰਕਾਰ ਦਾ ਪੁਤਲਾ ਫੂਕਿਆ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਨਰੇਸ਼ ਧੀਂਗਾਨ, ਸੰਜੀਵ ਗਿੱਲ, ਦੀਪਕ ਹੰਸ, ਨੇਤਾ ਜੀ ਸੋਂਧੀ, ਵਿਪਨ ਕਲਿਆਣ ਨੇ ਸਾਂਝੇ ਤੌਰ ਤੇ ਕੀਤੀ। ਇਸ ਮੌਕੇ ਸਾਬਕਾ ਡਿਪਟੀ ਮੇਅਰ ਆਰ.ਡੀ. ਸ਼ਰਮਾ ਅਤੇ ਸਮਾਜ ਸੇਵਕ ਪਰਮਿੰਦਰ ਮਹਿਤਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਰੋਸ ਪ੍ਰਦਰਸ਼ਨ ਦੌਰਾਨ ਆਗੂਆਂ ਨੇ ਬਰਨਾਲਾ ਪ੍ਰਸ਼ਾਸਨ ਦੀ ਕਾਰਵਾਈ ਨੂੰ ਅਣਮਨੁੱਖੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਬਰਨਾਲਾ ਦੇ ਡੀ.ਐਸ.ਪੀ., ਐਸ.ਐਚ.ਓ. ਅਤੇ ਹੋਰ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖ਼ਿਲਾਫ਼ ਐਸ.ਸੀ./ਐਸ.ਟੀ. ਐਕਟ ਤਹਿਤ ਤੁਰੰਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਮੁਅੱਤਲ ਕੀਤਾ ਜਾਵੇ। ਜ਼ਖਮੀਆਂ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਸੂਬੇ ਭਰ ਦੇ ਕੱਚੇ ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਨਹੀਂ ਮੰਨਿਆ ਤਾਂ ਸੂਬੇ ਭਰ ਵਿਚ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਦੇਵ ਰਾਜ ਅਸੁਰ, ਮਹਿਕ ਸਿੰਘ ਚੌਹਾਨ, ਅਸ਼ੋਕ ਬੰਟੂ, ਜਿੰਦਰਪਾਲ ਢਲੋਚ, ਰਮਨਜੀਤ, ਅਰੁਣ ਸਿੱਧੂ, ਸੰਜੇ ਦਿਸ਼ਾਵਰ, ਸ਼ਾਮ ਬੋਹਤ, ਸੰਜੀਵ ਬੇਗੜਾ, ਵਿਜੇ ਚੌਹਾਨ, ਵਿਜੇ ਲੰਬੜਦਾਰ, ਸੋਹਣਵੀਰ ਰਣੀਆਂ, ਅਜੇ ਸਭਰਵਾਲ, ਵਿੱਕੀ ਬਿਰਲਾ, ਅਨਿਲ ਖਟਵਾਲ, ਸਾਹਿਲ ਡਮਾਣਾ, ਸ਼ਿੱਬੂ ਸਹੋਤਾ, ਰੋਬਿਨ ਅਟਵਾਲ, ਪੱਪਾ ਬੱਤਰਾ, ਜਤਿੰਦਰ ਆਦਿਆ, ਲੱਕੀ ਨਾਹਰ, ਪਿੰਕਾ ਚਡਾਲੀਆ, ਰਾਜਵੀਰ ਚੌਟਾਲਾ, ਸੁਭਾਸ਼ ਸੌਦੇ, ਰਾਜੇਸ਼ ਟਾਂਕ, ਪ੍ਰਦੀਪ ਲਾਂਬਾ, ਸੁਸ਼ੀਲ ਰੱਤੀ, ਦੀਪਕ ਖੋਸਲਾ, ਰਾਜ ਗਿੱਲ, ਜਤਿੰਦਰ ਗਿੱਲ, ਪਿੰਟੂ, ਪੰਕਜ, ਰਵੀ ਅਟਵਾਲ, ਮੋਹਿਤ ਘਾਰੂ, ਅਰਜੁਨ ਭੂੰਬਕ, ਪਵਨ ਟਾਂਕ, ਕਿਸ਼ੋਰ ਘਈ, ਬੌਬੀ ਹੰਸ ਸਮੇਤ ਹੋਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤਾ ਜਾਣਾ ਨਿੰਦਣਯੋਗ- ਹਰਪ੍ਰੀਤ ਸਿੰਮਕ ਅਗਲੀ ਖ਼ਬਰ ਵੱਖ-ਵੱਖ ਥਾਵਾਂ ’ਤੇ ਨਸ਼ਾ ਕਰਦੇ ਨੌਜਵਾਨ ਕਾਬੂ
Ad Position 24