08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

‘ਆਪ’ ਸਰਕਾਰ ਵਲੋਂ ਸਫ਼ਾਈ ਕਰਮਚਾਰੀਆਂ ’ਤੇ ਲਾਠੀਚਾਰਜ ਕੀਤਾ ਜਾਣਾ ਨਿੰਦਣਯੋਗ- ਹਰਪ੍ਰੀਤ ਸਿੰਮਕ

Ad Position 21
No active advertisement
ਅਜੀਤ ਡੈਸਕ 25-07-2026
ਹੰਬੜਾਂ, 24 ਜੁਲਾਈ (ਮੇਜਰ ਹੰਬੜਾਂ)- ‘ਆਪ’ ਸਰਕਾਰ ਵਲੋਂ ਆਪਣੀ ਹੱਕੀ ਮੰਗਾਂ ਦੀ ਲੜਾਈ ਲੜ ਰਹੇ ਸਫ਼ਾਈ ਕਰਮਾਚਰੀਆਂ ’ਤੇ ਲਾਠੀਚਾਰਜ ਕੀਤੇ ਜਾਣਾ ਨਿੰਦਣਯੋਗ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਨੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਦੀ ਸ਼ਹਿ ’ਤੇ ਪੁਲਿਸ ਵਲੋਂ ਕੁੱਟੇ ਜਾਣ ’ਤੇ ਆਪਣਾ ਪ੍ਰਤੀਕਰਮ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ ਜੋ ਕਿ ਭਗਵੰਤ ਮਾਨ ਸਰਕਾਰ ਦਾ ਬਹੁਤ ਹੀ ਘਟੀਆਂ ਵਤੀਰਾ ਹੈ, ਜਿਸ ਦੀ ਸ਼੍ਰੋਮਣੀ ਅਕਾਲੀ ਦਲ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਾ ਹੈ। ਸਿੰਮਕ ਨੇ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ’ਚ ਸੂਬੇ ਹਲਾਤ ਨਾਜੁਕ ਬਣ ਚੁੱਕੇ ਹਨ, ਹਰ ਪਾਸੇ ਡਰ ਦਾ ਮਹੌਲ ਪਾਇਆ ਜਾ ਰਿਹਾ ਤੇ ਹਰ ਪਾਸੇ ਤੋਂ ਸਰਕਾਰ ਵਿਰੁੱਧ ਧਰਨੇ ਮੁਜ਼ਹਾਰੇ ਹੁੰਦੇ ਨਜ਼ਰ ਆ ਰਹੇ ਹਨ ਤੇ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਹਰ ਵਰਗ ਦੁਖੀ ਦਿਖਾਈ ਦੇ ਰਿਹਾ ਹੈ, ਜਿਸ ਲਈ ਸੂਬੇ ਦੇ ਲੋਕ ਬਹੁਤ ਜਲਦ ਭਗਵੰਤ ਮਾਨ ਸਰਕਾਰ ਨੂੰ ਚੱਲਦਾ ਕਰਨਗੇ। ਉਨ੍ਹਾਂ ਹੋਰ ਕਿਹਾ ਕਿ ਕੇਂਦਰ ਸਰਕਾਰ ਵਲੋਂ ਨੀਟ ਪ੍ਰੀਖਿਆ ਪੇਪਰ ਲੀਕ ਮਾਮਲੇ ’ਚ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਅੰਨੇ੍ਹਵਾਹ ਲਾਠੀਚਾਰਜ ਕੀਤੇ ਜਾਣਾ ਸਰਕਾਰ ਦਾ ਬਹੁਤ ਹੀ ਸ਼ਰਮਨਾਕ ਕਾਰਾ ਹੈ, ਜਦੋਂ ਕਿ ਸਰਕਾਰ ਨੂੰ ਵਿਦਿਆਰਥੀ ਵਰਗ ਦੀਆਂ ਮੰਗਾਂ ਪਾਸੇ ਧਿਆਨ ਦਿੱਤੇ ਜਾਣਾ ਚਾਹੀਦਾ ਸੀ, ਪਰ ਵਿਦਿਆਰਥੀਆਂ ’ਤੇ ਡੰਡੇ ਵਰਾਏ ਜਾਣਾ ਕੋਈ ਹੱਲ ਨਹੀਂ ਹੈ।
ਕੈਪਸ਼ਨ: ਹਰਪ੍ਰੀਤ ਸਿੰਘ ਸਿੰਮਕ
Ad Position 22
No active advertisement
ਪਿਛਲੀ ਖ਼ਬਰ ਕਾਂਗਰਸੀ ਆਗੂ ਐਡ. ਧਾਲੀਵਾਲ ਵਲੋਂ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਹੋਏ ਤਸ਼ੱਦਦ ਦੀ ਨਿਖੇਧੀ ਅਗਲੀ ਖ਼ਬਰ ਸਫ਼ਾਈ ਕਰਮੀਆਂ ‘ਤੇ ਹੋਏ ਲਾਠੀਚਾਰਜ ਨੂੰ ਲੈ ਕੇ ਦਲਿਤ ਭਾਈਚਾਰੇ ’ਚ ਰੋਸ
Ad Position 24