ਲੁਧਿਆਣਾ, 25 ਜੁਲਾਈ (ਡਾ. ਤਰਲੋਚਨ ਸਿੰਘ)-ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖ਼ੁਸ਼ੀ ਵਿਚ ਅੱਜ ਲੁਧਿਆਣਾ ਦੇ ਘੁਮਾਰ ਮੰਡੀ ਵਿਖੇ ਜੈਨ-ਜ਼ੀ ਅਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਇਕ ਵਿਸ਼ਾਲ ਪੈਦਲ ਮਾਰਚ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਨੌਜਵਾਨਾਂ, ਵਿਦਿਆਰਥੀਆਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਖੰਗੂੜਾ ਨੇ ਕਿਹਾ ਕਿ ਇਹ ਅਸਤੀਫ਼ਾ ਵਿਦਿਆਰਥੀਆਂ ਅਤੇ ਜੈਨ-ਜ਼ੀ ਨੌਜਵਾਨਾਂ ਦੇ ਸੰਘਰਸ਼ ਅਤੇ ਏਕਤਾ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਹ ਆਪਣੇ ਹੱਕਾਂ ਅਤੇ ਸਿੱਖਿਆ ਦੇ ਭਵਿੱਖ ਲਈ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਦੇ ਹਨ ਤਾਂ ਸਰਕਾਰਾਂ ਨੂੰ ਵੀ ਲੋਕਾਂ ਦੀ ਭਾਵਨਾ ਦਾ ਸਨਮਾਨ ਕਰਨਾ ਪੈਂਦਾ ਹੈ। ਆਗੂਆਂ ਨੇ ਕਿਹਾ ਕਿ ਇਹ ਜਿੱਤ ਦੇਸ਼ ਦੇ ਹਰ ਨੌਜਵਾਨ ਲਈ ਪ੍ਰੇਰਨਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਨੌਜਵਾਨ ਆਪਣੇ ਹੱਕਾਂ ਲਈ ਇਸੇ ਤਰ੍ਹਾਂ ਇਕਜੁੱਟ ਰਹਿਣਗੇ। ਇਸ ਪੈਦਲ ਮਾਰਚ ਵਿਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਜ਼ਿਲ੍ਹਾ ਪ੍ਰਧਾਨ ਲੁਧਿਆਣਾ ਸ਼ਹਿਰੀ ਜਤਿੰਦਰ ਸਿੰਘ ਖੰਗੂੜਾ, ਜ਼ਿਲ੍ਹਾ ਪ੍ਰਧਾਨ ਦਿਹਾਤੀ-1 ਤੇਜਪਾਲ ਸਿੰਘ ਗਿੱਲ, ਜ਼ਿਲ੍ਹਾ ਪ੍ਰਧਾਨ ਦਿਹਾਤੀ-2 ਗੁਰਦਰਸ਼ਨ ਸਿੰਘ ਕੂਹਲੀ, ਚੇਅਰਮੈਨ ਹੇਮਰਾਜ ਰਾਜੀ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਤਰਸੇਮ ਭਿੰਡਰ, ਗੁਰਵੀਰ ਗੋਲੂ ਬਾਜਵਾ, ਯੂਥ ਵਿੰਗ ਦੇ ਪ੍ਰਧਾਨ ਅਮਰਿੰਦਰ ਸਿੰਘ ਐਮ.ਪੀ. ਜਵੱਦੀ, ਸਟੇਟ ਜੁਆਇੰਟ ਸਕੱਤਰ ਸੰਨੀ ਬੇਦੀ, ਪਰਮਿੰਦਰ ਸੰਧੂ, ਮਹਿਲਾ ਵਿੰਗ ਤੋਂ ਮਨੀਸ਼ਾ ਕਪੂਰ, ਅਜਿੰਦਰਪਾਲ ਕੌਰ, ਦਿਹਾਤੀ ਜ਼ਿਲ੍ਹਾ ਪ੍ਰਧਾਨ ਰਮਨ ਸੰਧੂ ਗਰੇਵਾਲ, ਟਰੇਡ ਵਿੰਗ ਤੋਂ ਰੋਹਿਤ ਵਰਮਾ, ਐੱਸ.ਸੀ. ਵਿੰਗ ਤੋਂ ਕਪਿਲ ਸਿੱਧੂ, ਬੀ.ਸੀ. ਵਿੰਗ ਤੋਂ ਵਿਜੈ ਕੁਮਾਰ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ, ਅਹੁਦੇਦਾਰ, ਵਰਕਰ ਅਤੇ ਵਿਦਿਆਰਥੀ ਹਾਜ਼ਰ ਸਨ।
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖ਼ੁਸ਼ੀ ਵਿਚ ਵਿਸ਼ਾਲ ਪੈਦਲ ਮਾਰਚ ਕੱਢਿਆ
ਅਜੀਤ ਡੈਸਕ
26-07-2026