08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਆਟਾ ਚੱਕੀ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜਿਆ

Ad Position 21
No active advertisement
ਅਜੀਤ ਡੈਸਕ 26-07-2026

ਲੁਧਿਆਣਾ, 25 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਨੀਲਾ ਝੰਡਾ ਰੋਡ ‘ਤੇ ਸ਼ੁੱਕਰਵਾਰ ਦੇਰ ਰਾਤ ਇਕ ਆਟਾ ਚੱਕੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਚੱਕੀ ਅੰਦਰ ਪਿਆ ਵੱਡੀ ਮਾਤਰਾ ਵਿਚ ਸਾਮਾਨ ਸੜ ਗਿਆ। ਸਮੇਂ ਸਿਰ ਅੱਗ ‘ਤੇ ਕਾਬੂ ਪਾ ਲਿਆ ਗਿਆ, ਜਿਸ ਕਾਰਨ ਅੱਗ ਪਹਿਲੀ ਮੰਜ਼ਿਲ ਤਕ ਨਹੀਂ ਫੈਲੀ ਅਤੇ ਇਕ ਵੱਡਾ ਹਾਦਸਾ ਟਲ ਗਿਆ। ਜਾਣਕਾਰੀ ਅਨੁਸਾਰ ਆਟਾ ਚੱਕੀ ਦੇ ਮਾਲਕ ਗੁਰਚਰਨ ਸਿੰਘ ਆਪਣੀ ਚੱਕੀ ਦੀ ਪਹਿਲੀ ਮੰਜ਼ਿਲ ‘ਤੇ ਪਰਿਵਾਰ ਸਮੇਤ ਸੁੱਤੇ ਹੋਏ ਸਨ। ਦੇਰ ਰਾਤ ਅਚਾਨਕ ਧੂੰਏਂ ਦੀ ਬਦਬੂ ਆਉਣ ‘ਤੇ ਉਨ੍ਹਾਂ ਦੀ ਅੱਖ ਖੁੱਲ੍ਹੀ। ਜਦੋਂ ਉਨ੍ਹਾਂ ਨੇ ਹੇਠਾਂ ਆਕੇ ਦੇਖਿਆ ਤਾਂ ਚੱਕੀ ਵਿਚ ਅੱਗ ਭੜਕ ਰਹੀ ਸੀ। ਉਨ੍ਹਾਂ ਨੇ ਤੁਰੰਤ ਰੌਲਾ ਪਾਕੇ ਗੁਆਂਢੀਆਂ ਨੂੰ ਮਦਦ ਲਈ ਬੁਲਾਇਆ। ਰੌਲਾ ਸੁਣਕੇ ਇਕੱਠੇ ਹੋਏ ਗੁਆਂਢੀਆਂ ਨੇ ਸਭ ਤੋਂ ਪਹਿਲਾਂ ਗੁਰਚਰਨ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੁਰੱਖਿਅਤ ਢੰਗ ਨਾਲ ਮਕਾਨ ਤੋਂ ਬਾਹਰ ਕੱਢਿਆ। ਇਸਤੋਂ ਬਾਅਦ ਇਲਾਕਾ ਨਿਵਾਸੀਆਂ ਨੇ ਆਪਣੇ ਪੱਧਰ ‘ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਦੀਆਂ ਲਪਟਾਂ ਤੇਜ ਹੋਣ ਕਾਰਨ ਕਾਬੂ ਨਾ ਪਾਇਆ ਜਾ ਸਕਿਆ। ਇਸ ਉਪਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚਿਆਂ ਅਤੇ ਕਾਫ਼ੀ ਮਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾ ਲਿਆ ਗਿਆ। ਅੱਗ ਪਹਿਲੀ ਮੰਜ਼ਿਲ ਵੱਲ ਵੱਧ ਰਹੀ ਸੀ, ਪਰ ਸਮੇਂ ਸਿਰ ਕੀਤੀ ਕਾਰਵਾਈ ਨਾਲ ਇਸ ਨੂੰ ਫੈਲਣ ਤੋਂ ਰੋਕ ਲਿਆ ਗਿਆ। ਅੱਗ ਕਾਰਨ ਚੱਕੀ ਵਿਚ ਆਟਾ, ਮਸ਼ੀਨਰੀ ਅਤੇ ਹੋਰ ਸਾਮਾਨ ਸੜਕੇ ਨੁੰਕਸਾਨਿਆ ਗਿਆ। ਮੁੱਢਲੀ ਜਾਂਚ ਵਿਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫਾਇਰ ਬ੍ਰਿਗੇਡ ਅਤੇ ਸਬੰਧਿਤ ਵਿਭਾਗ ਵਲੋਂ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਕਰੇਗਾ ਜੰਤਰ ਮੰਤਰ ਦੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿਚ 27 ਜੁਲਾਈ ਨੂੰ ਜ਼ਿਲ੍ਹਾ ਕੇਂ... ਅਗਲੀ ਖ਼ਬਰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਖ਼ੁਸ਼ੀ ਵਿਚ ਵਿਸ਼ਾਲ ਪੈਦਲ ਮਾਰਚ ਕੱਢਿਆ
Ad Position 24