08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ ’ਤੇ ਪ੍ਰਾਪਤ ਕੀਤੇ ਸਥਾਨ

Ad Position 21
No active advertisement
ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਜਸਵਿੰਦਰ ਸਿੰਘ)-ਖ਼ਾਲਸਾ ਕਾਲਜ ਫ਼ਾਰ ਵੁਮੈਨ, ਸਿਵਲ ਲਾਈਨਜ਼ ਦੀਆਂ ਵਿਦਿਆਰਥਣਾਂ ਨੇ ਪੰਜਾਬ ਯੂਨੀਵਰਸਿਟੀ ਵਲੋਂ 16 ਜੁਲਾਈ 2026 ਨੂੰ ਐਲਾਨੇ ਗਏ ਐਮ.ਏ. ਦੂਜੇ ਸਾਲ (ਚੌਥੇ ਸਮੈਸਟਰ) ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਤੇ ਚਾਰ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ ’ਤੇ ਮੋਹਰੀ ਸਥਾਨ ਹਾਸਲ ਕੀਤੇ। ਵਿਧੀ ਜੈਨ ਨੇ 1600 ਵਿਚੋਂ 1494 ਅੰਕ (93.3 ਫ਼ੀਸਦੀ) ਪ੍ਰਾਪਤ ਕਰਕੇ ਯੂਨੀਵਰਸਿਟੀ ਵਿਚ ਪਹਿਲਾ ਸਥਾਨ ਹਾਸਲ ਕੀਤਾ। ਸਿਮਰਨ ਸ਼ਰਮਾ ਨੇ 1600 ਵਿਚੋਂ 1453 ਅੰਕ (90.8 ਫ਼ੀਸਦੀ) ਨਾਲ 5ਵਾਂ ਸਥਾਨ ਪ੍ਰਾਪਤ ਕੀਤਾ। ਸ਼ਾਲਿਨੀ ਯਾਦਵ ਨੇ 1600 ਵਿਚੋਂ 1429 ਅੰਕ (89.3 ਫ਼ੀਸਦੀ) ਨਾਲ 8ਵਾਂ ਸਥਾਨ ਪ੍ਰਾਪਤ ਕੀਤਾ ਅਤੇ ਜਸਲੀਨ ਕੌਰ ਨੇ 1600 ਵਿਚੋਂ 1411 ਅੰਕ (88.1 ਫ਼ੀਸਦੀ) ਨਾਲ 10ਵਾਂ ਸਥਾਨ ਹਾਸਲ ਕੀਤਾ। ਪ੍ਰੀਖਿਆ ਵਿਚ ਸ਼ਾਮਿਲ ਹੋਣ ਵਾਲੀਆਂ ਬਾਕੀ ਸਾਰੀਆਂ ਵਿਦਿਆਰਥਣਾਂ ਨੇ ਵੀ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਕਈਆਂ ਨੇ 85 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ। ਕਾਲਜ ਦੀ ਪ੍ਰਬੰਧਕੀ ਕਮੇਟੀ ਡਾ. ਮੁਕਤੀ ਗਿੱਲ (ਡਾਇਰੈਕਟਰ), ਡਾ. ਕਮਲਜੀਤ ਗਰੇਵਾਲ (ਪ੍ਰਿੰਸੀਪਲ) ਅਤੇ ਫਾਈਨ ਆਰਟਸ ਵਿਭਾਗ ਦੇ ਸਟਾਫ਼ ਨੂੰ ਵਿਦਿਆਰਥਣਾਂ ਦੀ ਸਫਲਤਾ ਲਈ ਕੀਤੀ ਗਈ ਸੁਹਿਰਦ ਅਗਵਾਈ ਵਾਸਤੇ ਵਧਾਈ ਦਿੱਤੀ। ਉਨ੍ਹਾਂ ਨੇ ਯੂਨੀਵਰਸਿਟੀ ਪੱਧਰ ’ਤੇ ਮੋਹਰੀ ਸਥਾਨ ਹਾਸਲ ਕਰਕੇ ਕਾਲਜ ਦੀ ਪਰੰਪਰਾ ਨੂੰ ਕਾਇਮ ਰੱਖਣ ਲਈ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਭਵਿੱਖ ਵਿਚ ਹੋਰ ਉਚਾਈਆਂ ਛੂਹਣ ਅਤੇ ਸਫਲਤਾ ਦਾ ਸਫ਼ਰ ਜਾਰੀ ਰੱਖਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਲਾਪਤਾ ਲੜਕੀ ਦੇ ਮਾਮਲੇ ਵਿਚ ਪੁਲਿਸ ਨੇ ਸੱਤ ਮਹੀਨਿਆਂ ਬਾਅਦ ਕੀਤਾ ਕੇਸ ਦਰਜ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਕਰੇਗਾ ਜੰਤਰ ਮੰਤਰ ਦੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੇ ਹੱਕ ਵਿਚ 27 ਜੁਲਾਈ ਨੂੰ ਜ਼ਿਲ੍ਹਾ ਕੇਂ...
Ad Position 24