08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਲਾਪਤਾ ਲੜਕੀ ਦੇ ਮਾਮਲੇ ਵਿਚ ਪੁਲਿਸ ਨੇ ਸੱਤ ਮਹੀਨਿਆਂ ਬਾਅਦ ਕੀਤਾ ਕੇਸ ਦਰਜ

Ad Position 21
No active advertisement
ਅਜੀਤ ਡੈਸਕ 26-07-2026

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਵੱਦੀ ਇਲਾਕੇ ਵਿਚੋਂ ਸੱਤ ਮਹੀਨੇ ਪਹਿਲਾਂ ਸ਼ੱਕੀ ਹਾਲਾਤਾਂ ਵਿਚ ਲਾਪਤਾ ਹੋਈ ਲੜਕੀ ਦੇ ਮਾਮਲੇ ਵਿਚ ਪੁਲਿਸ ਵਲੋਂ ਬੀਤੀ ਰਾਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਲੜਕੀ ਦੀ ਮਾਂ ਰੋਲ਼ੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਵਲੋਂ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ 26 ਜਨਵਰੀ 2026 ਨੂੰ ਬਿਨਾਂ ਦੱਸੇ ਘਰੋਂ ਚਲੀ ਗਈ ਸੀ ਪਰ ਵਾਪਸ ਨਹੀਂ ਆਈ। ਉਸ ਸ਼ੱਕ ਪ੍ਰਗਟ ਕੀਤਾ ਕਿ ਉਸ ਦੀ ਲੜਕੀ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਨਾਜਾਇਜ਼ ਹਿਰਾਸਤ ਵਿਚ ਰੱਖਿਆ ਗਿਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਵੀ ਸੱਤ ਮਹੀਨਿਆਂ ਬਾਅਦ ਹੀ ਕੇਸ ਦਰਜ ਕੀਤਾ ਗਿਆ। ਹਾਲ ਦੀ ਘੜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ ’ਤੇ ਪ੍ਰਾਪਤ ਕੀਤੇ ਸਥਾਨ
Ad Position 24