08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਲੜਕੀ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 26-07-2026

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਵਿਦਿਆਰਥਣ ਨੂੰ ਬਲੈਕਮੇਲ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਪੀੜਤ ਵਿਦਿਆਰਥਣ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਗਰੀਨ ਲੈਂਡ ਸਕੂਲ ਜਲੰਧਰ ਬਾਈਪਾਸ ਨੇੜੇ ਰਹਿਣ ਵਾਲੇ ਅਮਨ ਵਰਮਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਦੋ ਸਾਲ ਤੋਂ ਉਹ ਉਕਤ ਨੌਜਵਾਨ ਨੂੰ ਜਾਣਦੀ ਸੀ ਅਤੇ ਉਸ ਦੀ ਦੋਸਤੀ ਉਸ ਨਾਲ ਇੰਸਟਾਗਰਾਮ ‘ਤੇ ਹੋਈ ਸੀ। ਉਸ ਦੱਸਿਆ ਕਿ ਉਹ ਇਕ ਸਾਲ ਤੱਕ ਰਿਲੇਸ਼ਨਸ਼ਿਪ ਵਿਚ ਸਨ, ਪਰ ਜਦੋਂ ਉਸਨੇ ਕਥਿਤ ਦੋਸ਼ੀ ਨਾਲ ਸਬੰਧ ਖ਼ਤਮ ਕੀਤੇ ਤਾਂ ਦੋਸ਼ੀ ਵਲੋਂ ਉਸ ਦੀਆਂ ਤਸਵੀਰਾਂ ਵਾਇਰਲ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਦੇ ਰਿਕਾਰਡ ਰੂਮ ’ਚ ਚੋਰੀ ਅਗਲੀ ਖ਼ਬਰ ਪਤਨੀ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਪਤੀ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
Ad Position 24