08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਨਗਰ ਨਿਗਮ ਦੇ ਰਿਕਾਰਡ ਰੂਮ ’ਚ ਚੋਰੀ

Ad Position 21
No active advertisement
ਅਜੀਤ ਡੈਸਕ 26-07-2026

ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਲੱਕੜ ਪੁਲ ਨੇੜੇ ਸਥਿਤ ਨਗਰ ਨਿਗਮ ਦੇ ਰਿਕਾਰਡ ਵਿਚੋਂ ਚੋਰਾਂ ਵਲੋਂ ਜ਼ਰੂਰੀ ਰਿਕਾਰਡ ਅਤੇ ਹੋਰ ਸਾਮਾਨ ਚੋਰੀ ਕਰ ਲਿਆ ਗਿਆ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਮਾਮਲੇ ਵਿਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ। ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਨਗਰ ਨਿਗਮ ਦਾ ਰਿਕਾਰਡ ਰੂਮ ਲੱਕੜ ਪੁਲ ਨੇੜੇ ਬਣਿਆ ਹੋਇਆ ਹੈ, ਜਿੱਥੇ ਕਿ ਰਿਕਾਰਡ ਕੀਪਰ ਕਮਲਜੀਤ ਬੀਤੇ ਦਿਨ ਡਿਊਟੀ ਖ਼ਤਮ ਕਰਕੇ ਵਾਪਸ ਘਰ ਚਲਾ ਗਿਆ ਸੀ। ਜਦੋਂ ਉਹ ਸਵੇਰੇ ਆਇਆ ਤਾਂ ਉਹ ਦੇਖਿਆ ਕਿ ਰਿਕਾਰਡ ਰੂਮ ਦੇ ਤਾਲੇ ਟੁੱਟੇ ਹੋਏ ਹਨ ਅਤੇ ਉਥੇ ਪਿਆ ਜ਼ਰੂਰੀ ਸਾਮਾਨ ਅਤੇ ਰਿਕਾਰਡ ਚੋਰੀ ਹੋ ਚੁੱਕਾ ਹੈ। ਕਮਰੇ ਵਿਚ ਸੀ.ਸੀ. ਟੀਵੀ ਕੈਮਰਾ ਵੀ ਨਹੀਂ ਸੀ, ਜੋ ਕਿ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਉਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਕਾਬੂ ਅਗਲੀ ਖ਼ਬਰ ਲੜਕੀ ਨੂੰ ਬਲੈਕਮੇਲ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ
Ad Position 24