07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਧਾਇਕਾ ਛੀਨਾ ਨੇ ਕੀਤਾ ਮਹੱਲਾ ਕਲੀਨਿਕ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 26-07-2026
ਡਾਬਾ/ਲੁਹਾਰਾ, 25 ਜੁਲਾਈ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਰੇਰੂ ਸਾਹਿਬ ਰੋਡ ਲੁਹਾਰਾ ਵਾਰਡ ਨੰਬਰ 36 ਦੇ ਮੁਹੱਲਾ ਬਸੰਤ ਨਗਰ ਵਿਖੇ ਹਲਕਾ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿਚ ਜੁੜ ਬੈਠੇ ਇਲਾਕਾ ਨਿਵਾਸੀਆਂ ਨੂੰ ਵਿਧਾਇਕਾ ਛੀਨਾ ਨੇ ਦੱਸਿਆ ਕਿ ਇਸ ਮੁਹੱਲਾ ਕਲੀਨਿਕ ਵਿਚ ਐਮ.ਬੀ.ਬੀ.ਐਸ. ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਸਰਕਾਰ ਵਲੋਂ ਚਲਾਈ ਸਕੀਮ ਅਧੀਨ ਵੱਖ ਵੱਖ ਤਰ੍ਹਾਂ ਦੇ 47 ਟੈੱਸਟ ਮੁਫ਼ਤ ਕੀਤੇ ਜਾਣਗੇ। ਵਿਧਾਇਕਾ ਛੀਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵਲੋਂ ਮਿਆਰੀ ਸਿੱਖਿਆ, ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ, ਜਿਸ ਤਹਿਤ ਸੂਬਾ ਵਾਸੀਆਂ ਦੇ 10 ਲੱਖ ਤੱਕ ਦੇ ਮੁਫ਼ਤ ਇਲਾਜ ਲਈ ਬਿਨਾਂ ਕਿਸੇ ਭੇਦ ਭਾਵ ਦੇ ਕਾਰਡ ਬਣਾਏ ਗਏ ਹਨ। ਇਸ ਤੋਂ ਇਲਾਵਾ ਸੂਬਾ ਪੰਜਾਬ ਦੀਆਂ ਮਾਵਾਂ, ਭੈਣਾਂ ਲਈ ਸਤਿਕਾਰ ਯੋਜਨਾ ਸਕੀਮ ਸ਼ੁਰੂ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਸ਼ਲਾਘਾਯੋਗ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਵਲੋਂ ਸੂਬੇ ਵਿਚਲੇ ਸਕੂਲਾਂ ਨੂੰ ਅਪਗਰੇਡ ਕਰਕੇ ਪ੍ਰਾਈਵੇਟ ਸਕੂਲਾਂ ਬਰਾਬਰ ਖੜ੍ਹਾ ਕੀਤਾ ਜਾ ਰਿਹਾ ਹੈ ਤਾਂ ਜੋ ਸੂਬਾ ਪੰਜਾਬ ਦੇ ਬੱਚੇ ਪੜ੍ਹ ਲਿਖ ਕੇ ਸੂਬਾ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਅਖੀਰ ਵਿਚ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੁਹੱਲਾ ਕਲੀਨਿਕ ਦਾ ਪੂਰਾ ਲਾਭ ਉਠਾਉਣ ਅਤੇ ਪ੍ਰਾਈਵੇਟ ਡਾਕਟਰਾਂ ਕੋਲੋਂ ਮਹਿੰਗੇ ਇਲਾਜ ਕਰਵਾਉਣ ਤੋਂ ਬਚਣ। ਇਸ ਮੌਕੇ ਮਹਿਤਾਬ ਸਿੰਘ ਬੰਟੀ, ਅਵਤਾਰ ਸਿੰਘ ਲੁਹਾਰਾ, ਕੌਂਸਲਰ ਪਤੀ ਤੇ ਬਲਾਕ ਪ੍ਰਧਾਨ ਡਾ. ਦੀਪਕ ਮੰਨਣ, ਢਾਡੀ ਸਿਕੰਦਰ ਸਿੰਘ ਪ੍ਰਧਾਨ ਗੁਰਦੁਆਰਾ ਰੇਰੂ ਸਾਹਿਬ ਲੁਹਾਰਾ, ਬਿੱਕਰ ਸਿੰਘ, ਜਤਿੰਦਰ ਸਿੰਘ ਲੱਖਾ, ਕਰਮ ਸਿੰਘ ਕੋਮਲ, ਗੁਰਭੇਜ ਸਿੰਘ, ਰਵਿੰਦਰ ਸਿੰਘ ਰਵੀ, ਸਰਬਜੀਤ ਸਿੰਘ, ਉਜਲ ਸਿੰਘ, ਮਨਜੀਤ ਸਿੰਘ ਮਨੀ, ਕੁਲਦੀਪ ਸਿੰਘ, ਕਮਲਜੀਤ ਸਿੰਘ, ਰਮਿੰਦਰ ਸਿੰਘ, ਜਗਤਾਰ ਸਿੰਘ ਤਾਰੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਿੱਲੀ ਵਿਚ ਭਾਜਪਾ ਦੀ ਸਰਕਾਰ ਨੇ ਵਿਦਿਆਰਥੀਆਂ ਉਪਰ ਅਤੇ ਬਰਨਾਲਾ ਵਿਚ ਆਪ ਦੀ ਸਰਕਾਰ ਨੇ ਸਫ਼ਾਈ ਸੇਵਕਾਂ ’ਤੇ ਕਹਿਰ ਢਾਹਿਆ... ਅਗਲੀ ਖ਼ਬਰ ਸੀਸੂ ਵਲੋਂ 11ਵੀਂ ‘ਪੋਕਾ-ਯੋਕ’ ਮਨੁੱਖੀ ਗ਼ਲਤੀ ਪ੍ਰਮਾਣੂ ਸਿਖਲਾਈ ਪ੍ਰੋਗਰਾਮ ਕਰਵਾਇਆ
Ad Position 24