07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਦਿਆਰਥੀਆਂ ਦੇ ਹੱਕ ਵਿਚ ਯੂਥ ਕਾਂਗਰਸ ਦੇ ਅਹੁਦੇਦਾਰ ਅਤੇ ਵਰਕਰ ਪੁੱਜੇ ਦਿੱਲੀ

Ad Position 21
No active advertisement
ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਜਤਿੰਦਰ ਭੰਬੀ)-ਜੰਤਰ ਮੰਤਰ ਵਿਖੇ ਚੱਲ ਰਹੇ ਵਿਦਿਆਰਥੀਆਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਰਾਹੁਲ ਗਾਂਧੀ ਦੇ ਸੱਦੇ ’ਤੇ ਪੰਜਾਬ ਦੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਤੋਂ ਪ੍ਰਧਾਨ ਹਰਜਾਪ ਸਿੰਘ ਗਿੱਲ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਯੂਥ ਕਾਂਗਰਸੀ ਆਗੂ ਅਤੇ ਵਰਕਰ ਦਿੱਲੀ ਪੁੱਜੇ, ਜਿਨ੍ਹਾਂ ਵਿਚ ਵਿਸ਼ੇਸ਼ ਤੌਰ ’ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਹਰਵੀਰ ਸਿੰਘ ਗਿੱਲ ਸ਼ਾਮਿਲ ਸਨ। ਵਿਦਿਆਰਥੀਆਂ ਅਤੇ ਹੋਰ ਸਿਆਸੀ ਪਾਰਟੀਆਂ ਦੇ ਨੌਜਵਾਨਾਂ ਦੇ ਦਬਾਓ ਹੇਠ ਕੇਂਦਰੀ ਸਿੱਖਿਆ ਮੰਤਰੀ ਦੇ ਦਿੱਤੇ ਗਏ ਅਸਤੀਫ਼ੇ ਅਤੇ ਹੋਰ ਮੰਗਾਂ ਮੰਨੇ ਜਾਣ ’ਤੇ ਇਸ ਨੂੰ ਵਿਦਿਆਰਥੀਆਂ ਅਤੇ ਸਮੁੱਚੇ ਦੇਸ਼ ਦੇ ਨੌਜਵਾਨਾਂ ਦੀ ਜਿੱਤ ਕਰਾਰ ਦਿੰਦੇ ਹੋਏ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਪਹਿਲਾਂ ਹੀ ਆਪਣੀ ਗ਼ਲਤੀ ਮੰਨਦੇ ਹੋਏ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੈ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹੁਣ ਵੀ ਕੇਂਦਰ ਸਰਕਾਰ ਆਪਣੀ ਗ਼ਲਤੀ ਸੁਧਾਰਦੇ ਹੋਏ ਭਵਿੱਖ ਵਿਚ ਇਹੋ ਜਿਹੇ ਪ੍ਰਬੰਧ ਕਰੇ ਕਿ ਪੇਪਰ ਲੀਕ ਨਾ ਹੋ ਸਕੇ ਅਤੇ ਮਿਹਨਤ ਕਸ਼ ਵਿਦਿਆਰਥੀ ਆਪਣਾ ਭਵਿੱਖ ਬਰਬਾਦ ਹੁੰਦਾ ਦੇਖ ਖ਼ੁਦਕੁਸ਼ੀ ਵਾਲਾ ਰਾਹ ਨਾ ਅਪਣਾ ਸਕਣ। ਇਸ ਮੌਕੇ ਉਕਤ ਆਗੂਆਂ ਤੋਂ ਇਲਾਵਾ ਯੂਥ ਕਾਂਗਰਸ ਹਲਕਾ ਦਾਖਾ ਦੇ ਪ੍ਰਧਾਨ ਤਨਵੀਰ ਸਿੰਘ ਗਰੇਵਾਲ, ਹਲਕਾ ਜਗਰਾਉਂ ਦੇ ਪ੍ਰਧਾਨ ਮਨੀ ਗਰਗ, ਕਰਨਵੀਰ ਸਿੰਘ ਗਿੱਲ, ਕੁਲਬੀਰ ਸਿੰਘ ਗਰਚਾ, ਸੰਜੂ ਚੌਧਰੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਮਾਮਲੇ ਵਿਚ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਜਾਵੇ ਨੌਕਰੀ ਤੋਂ ਬਰਖਾਸਤ-ਗੁਰਮੇਲ ਪਹਿਲਵਾਨ ਅਗਲੀ ਖ਼ਬਰ ਦਿੱਲੀ ਵਿਚ ਭਾਜਪਾ ਦੀ ਸਰਕਾਰ ਨੇ ਵਿਦਿਆਰਥੀਆਂ ਉਪਰ ਅਤੇ ਬਰਨਾਲਾ ਵਿਚ ਆਪ ਦੀ ਸਰਕਾਰ ਨੇ ਸਫ਼ਾਈ ਸੇਵਕਾਂ ’ਤੇ ਕਹਿਰ ਢਾਹਿਆ...
Ad Position 24