07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਕਾਰੋਬਾਰੀ ਨਾਲ ਧੋਖਾਧੋੜੀ ਕਰਨ ਵਾਲੇ ਲੇਖਾਕਾਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 26-07-2026
ਲੁਧਿਆਣਾ, 25 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਆਮਦਨ ਕਰ ਵਿਭਾਗ ਦੀਆਂ ਜਾਲੀ ਰਸੀਦਾਂ ਦੇ ਕੇ ਕਾਰੋਬਾਰੀ ਨਾਲ ਧੋਖਾ ਕਰਨ ਵਾਲੇ ਲੇਖਾ ਕਾਰ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਕਾਰੋਬਾਰੀ ਸੁਰਿੰਦਰ ਸਿੰਘ ਵਾਸੀ ਅਰਬਨ ਅਸਟੇਟ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਲੇਖਾਕਾਰ ਪ੍ਰਦੀਪ ਸਿੰਘ ਵਾਸੀ ਕੋਟ ਮੰਗਲ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਰਾਜਵੰਤ ਕੌਰ ਵਲੋਂ ਆਪਣੀਆਂ ਸਾਲਾਨਾ ਆਮਦਨ ਕਰ ਦੀਆਂ ਰਿਟਰਨਾਂ ਉਕਤ ਵਲੋਂ ਭਰਵਾਈਆਂ ਜਾ ਰਹੀਆਂ ਸਨ ਅਤੇ ਪਿਛਲੇ ਕੁੱਝ ਸਾਲਾਂ ਤੋਂ ਕਥਿਤ ਦੋਸ਼ੀ ਉਨ੍ਹਾਂ ਪਾਸੋਂ ਟੈਕਸ ਨਗਦ ਲੈ ਕੇ ਰਸੀਦਾਂ ਦੇ ਜਾਂਦਾ ਸੀ। ਉਸ ਦੱਸਿਆ ਕਿ ਬੀਤੇ ਦਿਨ ਉਨ੍ਹਾਂ ਨੂੰ ਪਤਾ ਲੱਗਿਆ ਕਿ ਕਥਿਤ ਦੋਸ਼ੀ ਵਲੋਂ ਦਿੱਤੀਆਂ ਗਈਆਂ ਟੈਕਸ ਦੀਆਂ ਰਸੀਦਾਂ ਜਾਲੀ ਹਨ, ਜਿਸ ‘ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਕਲੀਨਿਕਾਂ ਦੇ ਕਰਮਚਾਰੀ ਜਾਣਗੇ 27 ਤੋਂ ਅਣਮਿਥੇ ਸਮੇਂ ਲਈ ਹੜਤਾਲ ’ਤੇ ਅਗਲੀ ਖ਼ਬਰ ਨੌਜਵਾਨਾਂ ਨੇ ਧਰਮ ਨਿਰਪੱਖਤਾ, ਲੋਕਤੰਤਰ ਅਤੇ ਸਮਾਜਿਕ-ਆਰਥਿਕ ਨਿਆਂ ਦੀ ਰੱਖਿਆ ਕੀਤੀ-ਸੀ. ਪੀ. ਆਈ.
Ad Position 24
No active advertisement