10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਕਾਰੋਬਾਰੀ ਨਾਲ ਧੋਖਾਧੜੀ ਕਰਨ ਦੇ ਮਾਮਲੇ ’ਚ ਨੌਜਵਾਨ ਖਿਲਾਫ ਕੇਸ ਦਰਜ

Ad Position 21
No active advertisement
ਅਜੀਤ ਡੈਸਕ 27-07-2026

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰੀ ਨਾਲ 1 ਕਰੋੜ 5 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਨੌਜਵਾਨ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਤਿੰਦਰ ਪਾਲ ਸਿੰਘ ਬੇਦੀ ਅਤੇ ਸਾਹਿਲਜੀਤ ਸਿੰਘ ਬੇਦੀ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਵਰੁਣ ਵਰਮਾ ਵਾਸੀ ਟੈਗੋਰ ਨਗਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਉਕਤ ਕਥਿਤ ਦੋਸ਼ੀ ਨੂੰ ਪਹਿਲਾਂ ਤੋਂ ਹੀ ਜਾਣਦਾ ਸੀ ਅਤੇ ਇਸ ਨੇ ਉਨ੍ਹਾਂ ਪਾਸੋਂ ਸੋਨੇ ਦੇ ਕਾਰੋਬਾਰ ਵਿਚ ਮੁਨਾਫਾ ਦਿਵਾਉਣ ਦਾ ਝਾਂਸਾ ਦੇ ਕੇ ਇਕ ਕਰੋੜ 5 ਲੱਖ ਰੁਪਏ ਲੈ ਲਏ, ਪਰ ਨਾ ਤਾਂ ਕਥਿਤ ਦੋਸ਼ੀ ਨੇ ਉਨ੍ਹਾਂ ਨੂੰ ਮੁਨਾਫਾ ਦਿੱਤਾ ਅਤੇ ਨਾ ਹੀ ਪੈਸੇ ਵਾਪਸ ਕੀਤੇ ਜਿਸ ‘ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ।
ਮੋਟਰਸਾਈਕਲ ਚੋਰੀ
-ਸਥਾਨਕ ਜਨਕਪੁਰੀ ਤੋਂ ਚੋਰਾਂ ਵਲੋਂ ਰਾਹੁਲ ਕੁਮਾਰ ਵਾਸੀ ਚੀਮਾ ਚੌਂਕ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ।
ਨਾਜਾਇਜ਼ ਸ਼ਰਾਬ ਬਰਾਮਦ- ਇੱਕ ਕਾਬੂ
-ਪੁਲਿਸ ਨੇ ਦਵਿੰਦਰ ਸਿੰਘ ਉਰਫ ਸੋਨੂ ਵਾਸੀ ਸਮਿਲਾਪੁਰੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 96 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਵਲੋਂ ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਉਸ ਨੂੰ ਸ਼ਿਮਲਾਪੁਰੀ ਇਲਾਕੇ ਤੋਂ ਹੀ ਕਾਬੂ ਕੀਤਾ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
ਸੱਟੇਬਾਜ਼ ਕਾਬੂ
-ਪੁਲਿਸ ਨੇ ਰੋਹਿਤ ਸਿੰਘ ਵਾਸੀ ਅਮਰਪੁਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1450 ਦੀ ਨਗਦੀ ਬਰਾਮਦ ਕੀਤੀ ਹੈ ਕਥਿਤ ਦੋਸ਼ੀ ਉੱਤੇ ਸਟੇਬਾਜ਼ੀ ਕਰਨ ਦਾ ਦੋਸ਼ ਹੈ। ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਕਥਿਤ ਦੋਸ਼ੀ ਸੜਕ ‘ਤੇ ਸ਼ਰ੍ਹੇਆਮ ਸੱਟੇਬਾਜ਼ੀ ਕਰ ਰਿਹਾ ਸੀ।
ਕੁੱਟਮਾਰ ਦਾ ਮਾਮਲਾ
-ਪੁਲਿਸ ਨੇ ਉਜਰ ਅਹਿਮਦ ਵਾਸੀ ਲੇਬਰ ਕਲੋਨੀ ਦੀ ਸ਼ਿਕਾਇਤ ‘ਤੇ ਆਸਿਫ ਅਲੀ ਨਿਸ਼ਾਮ ਅਲੀ, ਅਲੀ ਮੁਹੰਮਦ, ਰਾਹੁਲ, ਸ਼ਹਿਨਾਜ਼ ਅਲੀ, ਸ਼ਰੀਫ ਅਲੀ ਅਤੇ ਉਸ ਦੇ ਛੇ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਉਸਦੇ ਪੁੱਤਰ ਅਤੇ ਉਸਦੇ ਜਵਾਈ ਦੀ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੈਰੋਇਨ ਸਮੇਤ ਕਾਬੂ
-ਪੁਲਿਸ ਨੇ ਧੀਰਜ ਵਾਸੀ ਗੁਰੂ ਨਾਨਕ ਦੇਵ ਨਗਰ ਨੂੰ ਕਾਬੂ ਕਰਕੇ ਉਸ ਤੇ ਕਬਜ਼ੇ ਵਿੱਚੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਮਿਹਰਬਾਨ ਨੇੜੇ ਜਾ ਰਿਹਾ ਸੀ ਕਿ ਪੁਲਿਸ ਵੱਲੋਂ ਜਦੋਂ ਸ਼ੱਕ ਦੇ ਅਧਾਰ ‘ਤੇ ਉਸ ਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿਚੋਂ 55 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਖਿਲਾਫ ਕੇਸ ਦਰਜ ਕੀਤਾ ਗਿਆ ਹੈ ਅਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਧਰਨਾ ਮੁਕਤ ਤੋਂ ‘ਧਰਨਾ ਯੁਕਤ’ ਸੂਬਾ ਬਣਿਆ ਪੰਜਾਬ-ਦੀਵਾਨ ਅਗਲੀ ਖ਼ਬਰ ਗਗਨ ਨਗਰ ਵਿਖੇ ਲੋਕ ਸੀਵਰੇਜ ਦਾ ਰਲਿਆ ਗੰਦਾ ਪਾਣੀ ਪੀਣ ਨੂੰ ਮਜਬੂਰ-ਕਿਸੇ ਵੇਲੇ ਫੈਲ ਸਕਦੀ ਹੈ ਭਿਅੰਕਰ ਬਿਮਾਰੀ
Ad Position 24