09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਈ-ਰਿਕਸ਼ਾ ਚਾਲਕ ਨੇ ਸਵਾਰੀ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟਿਆ

Ad Position 21
No active advertisement
ਅਜੀਤ ਡੈਸਕ 27-07-2026

ਲੁਧਿਆਣਾ, 26 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਈ ਰਿਕਸ਼ਾ ਚਾਲਕ ਸਵਾਰੀ ਤੋਂ ਹਜ਼ਾਰਾਂ ਰੁਪਏ ਦੀ ਨਗਦੀ ਅਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਮੁਹੰਮਦ ਸੋਨੂ ਵਾਸੀ ਇੰਦਰਾ ਕਲੋਨੀ ਦੀ ਸ਼ਿਕਾਇਤ ’ਤੇ ਗੁਰਦੀਪ ਸਿੰਘ ਉਰਫ ਦੀਪਕ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਉਕਤ ਕਥਿਤ ਦੋਸ਼ੀ ਦੇ ਈ ਰਿਕਸ਼ਾ ਵਿਚ ਬੈਠਾ ਸੀ। ਕਥਿਤ ਦੋਸ਼ੀ ਈ ਰਿਕਸ਼ਾ ਸੁਨਸਾਨ ਥਾਂ ’ਤੇ ਲੈ ਗਿਆ ਜਿੱਥੇ ਕਿ ਉਸ ਨੇ ਉਸ ਪਾਸੋਂ ਨਗਦੀ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਉਕਤ ਕਥਿਤ ਦੋਸ਼ੀ ਨੇ ਆਪਣੇ ਪਾਸ ਰੱਖਿਆ ਹਥਿਆਰ ਕੱਢ ਲਿਆ ਤੇ ਉਸ ਪਾਸੋਂ ਹਜ਼ਾਰਾਂ ਦੀ ਨਗਦੀ ਅਤੇ ਮੋਬਾਇਲ ਤੇ ਹੋਰ ਸਮਾਨ ਲੁੱਟ ਕੇ ਫਰਾਰ ਹੋ ਗਿਆ। ਜਿਸ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।
Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੱਢਿਆ ਮੋਮਬੱਤੀ ਮਾਰਚ ਅਗਲੀ ਖ਼ਬਰ ਸਰਕਾਰੀ ਸਮਾਗਮ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਂਸਲਰਾਂ ਨੂੰ ਸੱਦਾ ਨਾ ਦੇਣ ’ਤੇ ਭਾਜਪਾ ਆਗੂਆਂ ਕੀਤੀ ਪ੍ਰੈੱਸ ਵਾਰਤਾ
Ad Position 24