09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੱਢਿਆ ਮੋਮਬੱਤੀ ਮਾਰਚ

Ad Position 21
No active advertisement
ਅਜੀਤ ਡੈਸਕ 27-07-2026
ਲੁਧਿਆਣਾ, 26 ਜੁਲਾਈ (ਡਾ. ਤਰਲੋਚਨ ਸਿੰਘ)-ਨੀਟ-ਯੂਜੀ 2026 ਸੰਕਟ ਸਬੰਧੀ ਜਵਾਬਦੇਹੀ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰਾਂ ਦੀ ਮੰਗ ਲਈ ਆਈ.ਐਮ.ਏ ਲੁਧਿਆਣਾ ਵੱਲੋਂ ਸਰਾਭਾ ਨਗਰ ਵਿਖੇ ਕੈਂਡਲ ਮਾਰਚ ਕੱਢ ਕੇ ਨੀਟ ਯੂਜੀ 2026 ਸੰਕਟ ਤੋਂ ਪ੍ਰਭਾਵਿਤ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਈ। ਐਸੋਸੀਏਸ਼ਨ ਨੇ ਭਾਰਤ ਸਰਕਾਰ ਤੋਂ ਨੀਟ - ਯੂਜੀ 2026 ਪ੍ਰਸ਼ਨ ਪੱਤਰ ਲੀਕ ਅਤੇ ਪ੍ਰੀਖਿਆ ਰੱਦ ਹੋਣ ਤੋਂ ਬਾਅਦ ਪੈਦਾ ਹੋਈ ਸਥਿਤੀ ਦੀ ਜ਼ਿੰਮੇਵਾਰੀ ਸਵੀਕਾਰ ਕਰਨ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਾਰਦਰਸ਼ੀ, ਸੁਰੱਖਿਅਤ ਅਤੇ ਲੀਕ-ਪ੍ਰੂਫ਼ ਪਰੀਖਿਆ ਪ੍ਰਣਾਲੀ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਆਈ.ਐਮ.ਏ ਲੁਧਿਆਣਾ ਦੇ ਸਰਪ੍ਰਸਤ ਡਾ. ਮਨੋਜ ਕੇ. ਸੋਬਤੀ ਨੇ ਕਿਹਾ ਕਿ ਸਾਨੂੰ ਖੁਸ਼ੀ ਹੈ ਕਿ ਸਰਕਾਰ ਨੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸਵੀਕਾਰ ਕੀਤਾ ਹੈ ਪਰ 20 ਜੁਲਾਈ ਨੂੰ ਦੇਸ਼ ਨੇ ਜੋ ਦ੍ਰਿਸ਼ ਵੇਖੇ, ਉਹ ਬਹੁਤ ਹੀ ਦੁਖਦਾਈ ਸਨ। ਉਨ੍ਹਾਂ ਕਿਹਾ ਕਿ ਭਾਵੇਂ ਮੁੜ ਪ੍ਰੀਖਿਆ ਵਧੀਕ ਸੁਰੱਖਿਆ ਹੇਠ ਕਰਵਾਈ ਗਈ ਹੈ ਅਤੇ ਜਾਂਚ ਜਾਰੀ ਹੈ ਪਰ ਇਸ ਸਾਰੇ ਘਟਨਾਕ੍ਰਮ ਨੇ ਰਾਸ਼ਟਰੀ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ਨੂੰ ਗੰਭੀਰ ਝਟਕਾ ਪਹੁੰਚਾਇਆ ਹੈ। ਪ੍ਰਧਾਨ ਡਾ. ਪਵਨ ਢੀਂਗਰਾ ਨੇ ਕਿਹਾ ਕਿ ਸਾਡੀ ਚਿੰਤਾ ਦੇਸ਼ ਦੇ ਵਿਦਿਆਰਥੀਆਂ ਦੇ ਭਵਿੱਖ ਨਾਲ ਹੈ। ਹਰ ਵਿਦਿਆਰਥੀ ਨੂੰ ਬਿਨਾਂ ਡਰ, ਬਿਨਾਂ ਪੇਪਰ ਲੀਕ ਅਤੇ ਪੂਰੀ ਪਾਰਦਰਸ਼ਤਾ ਨਾਲ ਪ੍ਰੀਖਿਆ ਦੇਣ ਦਾ ਅਧਿਕਾਰ ਮਿਲਣਾ ਚਾਹੀਦਾ ਹੈ। ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਪ੍ਰੀਖਿਆ ਪ੍ਰਣਾਲੀ ਵਿੱਚ ਵਿਆਪਕ, ਪਾਰਦਰਸ਼ੀ ਅਤੇ ਸਥਾਈ ਸੁਧਾਰ ਕੀਤੇ ਜਾਣ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਵਿਦਿਆਰਥੀ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਸਕੱਤਰ ਡਾ. ਆਸ਼ੀਸ਼ ਓਹਰੀ ਨੇ ਕਿਹਾ ਕਿ ਜੇਕਰ ਸਮੇਂ ਸਿਰ ਭਰੋਸੇਯੋਗ ਕਾਰਵਾਈ ਨਹੀਂ ਹੁੰਦੀ, ਤਾਂ ਐਸੋਸੀਏਸ਼ਨ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਕੈਂਡਲ ਮਾਰਚ ਅਤੇ ਮੌਨ ਰੋਸ ਪ੍ਰਦਰਸ਼ਨ ਜਾਰੀ ਰੱਖੇਗੀ। ਇਸ ਮੌਕੇ ਡਾ. ਪ੍ਰੀਤਪਾਲ ਸਿੰਘ, ਡਾ. ਕਰਮਵੀਰ ਗੋਇਲ, ਡਾ. ਪੀ. ਐਸ. ਜੱਸਲ, ਡਾ. ਅਵਿਨਾਸ਼ ਜਿੰਦਲ, ਡਾ. ਬਿਮਲ ਕਨਿਸ਼, ਡਾ. ਅਰੁਣ ਗੁਪਤਾ, ਡਾ. ਅਵਤਾਰ ਸਿੰਘ ਖਰੇ, ਡਾ. ਸੋਨੀਆ ਖਰੇ, ਡਾ. ਗੁਰਪ੍ਰਕਾਸ਼, ਡਾ. ਸ਼ੈਰੀ ਗੁਪਤਾ ਸਮੇਤ ਐਸੋਸੀਏਸ਼ਨ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਖੋਹ ਕੇ ਹੋਏ ਫਰਾਰ ਅਗਲੀ ਖ਼ਬਰ ਈ-ਰਿਕਸ਼ਾ ਚਾਲਕ ਨੇ ਸਵਾਰੀ ਤੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਲੁੱਟਿਆ
Ad Position 24