09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 27-07-2026
ਲੁਧਿਆਣਾ, 26 ਜੁਲਾਈ (ਜਤਿੰਦਰ ਭੰਬੀ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਵਲੋਂ ਕਾਂਗਰਸ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਨਵੀਂ ਬਣੀ ਟੀਮ ਅਤੇ ਬਲਾਕ ਪ੍ਰਧਾਨਾਂ ਦੀ ਮੀਟਿੰਗ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਟਿੱਬਾ ਰੋਡ ਦਫ਼ਤਰ ਵਿਖੇ ਹੋਈ। ਮੀਟਿੰਗ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਰਵਿੰਦਰ ਡਾਲਵੀ ਸਹਿ-ਇੰਚਾਰਜ ਪੰਜਾਬ ਪ੍ਰਦੇਸ਼ ਕਾਂਗਰਸ ਸ਼ਾਮਿਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਵਿੰਦਰ ਡਾਲਵੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਰਾਹੁਲ ਗਾਂਧੀ ਦੀ ਅਗਵਾਈ ਹੇਠ ਚੋਣਾਂ ਲੜੇਗੀ। ਅਗਲੇ ਮਹੀਨੇ ਤੋਂ ਪੰਜਾਬ ਵਿਚ ਕਾਂਗਰਸ ਪਾਰਟੀ ਵਲੋਂ ਵੱਡੀਆਂ ਰੈਲੀਆਂ ਕਰਨ ਅਤੇ ਬੱਸ ਰਾਹੀਂ ਚੋਣ ਪ੍ਰਚਾਰ ਕਰਨ ਦਾ ਪ੍ਰੋਗਰਾਮ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵੱਡੀਆਂ ਰੈਲੀਆਂ ਅਤੇ ਬੱਸ ਰਾਹੀਂ ਕੀਤੇ ਜਾਣ ਵਾਲੇ ਚੋਣ ਪ੍ਰਚਾਰ ਦੀ ਅਗਵਾਈ ਮਲਿਕਾਅਰਜੁਨ ਖੜਗੇ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਕਰਨਗੇ। ਪੰਜਾਬ ਦੀ ਸਾਰੀ ਸੀਨੀਅਰ ਲੀਡਰਸ਼ਿਪ ਇਕੱਠੀ ਹੋ ਕੇ ਪਾਰਟੀ ਹਾਈ ਕਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਕੰਮ ਕਰਦੀ ਹੋਈ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰੇਗੀ। ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਵੱਡੀ ਗਿਣਤੀ ਵਿਚ ਪੰਜਾਬ ਦੀ ਜਨਤਾ ਦੇ ਸਹਿਯੋਗ ਨਾਲ ਜਿੱਤ ਹਾਸਲ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ, ਕਿਉਂਕਿ ਪੰਜਾਬ ਦੀ ਜਨਤਾ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਮੀਟਿੰਗ ਵਿਚ ਬਲਾਕ ਪ੍ਰਧਾਨ, ਜ਼ਿਲ੍ਹਾ ਕਾਂਗਰਸ ਕਮੇਟੀ ਦੀ ਨਵੀਂ ਟੀਮ ਦੇ ਅਹੁਦੇਦਾਰ, ਯੂਥ ਕਾਂਗਰਸ, ਸੇਵਾ ਦਲ, ਲੀਗਲ ਸੈੱਲ, ਐੱਸ.ਸੀ. ਸੈੱਲ ਅਤੇ ਬੀ.ਸੀ. ਸੈੱਲ ਦੇ ਸੀਨੀਅਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਰਿਜ ਪੈਲੇਸ ਵਿਚ ਚੋਰੀ ਕਰਨ ਦੇ ਮਾਮਲੇ ’ਚ ਤਿੰਨ ਖਿਲਾਫ ਕੇਸ ਦਰਜ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਨਗਰ ’ਚ ਮੀਂਹ ਦੌਰਾਨ ਸੜਕਾਂ ਦੀ ਰੀ-ਕਾਰਪੈਂਟਿੰਗ
Ad Position 24