ਲੁਧਿਆਣਾ, 26 ਜੁਲਾਈ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦੇ ਲੁਧਿਆਣਾ ਸ਼ਹਿਰੀ ਦੇ ਨਵ ਨਿਯੁਕਤ ਪ੍ਰਧਾਨ ਸੁਨੀਲ ਮੌਦਗਿਲ ਨੇ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋ ਕੇ ਪੰਜਾਬ ਅਤੇ ਦੇਸ਼ ਦੀ ਸੁੱਖ ਸ਼ਾਂਤੀ, ਖ਼ੁਸ਼ਹਾਲੀ ਅਤੇ ਤਰੱਕੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਦੁਰਗਾ ਮੰਦਰ ਵਿਖੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਹ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਨਤਮਸਤਕ ਹੋਏ ਉਪਰੰਤ ਭਗਵਾਨ ਵਾਲਮੀਕਿ ਮੰਦਰ ਅਤੇ ਬਸਤੀ ਜੋਧੇਵਾਲ ਸਥਿਤ ਸਤਿਗੁਰੂ ਰਵਿਦਾਸ ਗੁਰਦੁਆਰਾ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਉਪਰੰਤ ਸੁਨੀਲ ਮੌਦਗਿਲ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਸਿਕ ਪ੍ਰੋਗਰਾਮ ਮਨ ਕੀ ਬਾਤ ਨੂੰ ਸਰਵਣ ਕੀਤਾ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਅਨਿਲ ਸਰੀਨ, ਜਤਿੰਦਰ ਮਿੱਤਲ, ਗੁਰਦੇਵ ਸ਼ਰਮਾ ਦੇਬੀ, ਪ੍ਰਵੀਨ ਬਾਂਸਲ, ਅਮਰਜੀਤ ਸਿੰਘ ਟਿੱਕਾ, ਜਸਪ੍ਰੀਤ ਸਿੰਘ ਹੌਬੀ, ਪੂਨਮ ਰੱਤੜਾ, ਨਰਿੰਦਰ ਸਿੰਘ ਮੱਲ੍ਹੀ, ਹਰਸ਼ ਸ਼ਰਮਾ, ਰਾਕੇਸ਼ ਕਪੂਰ, ਸੁਮੀਤ ਟੰਡਨ, ਕੈਲਾਸ਼ ਚੌਧਰੀ, ਹਰਗੋਬਿੰਦ ਤਿਵਾਰੀ, ਡਾ. ਸਤੀਸ਼ ਆਦਿ ਮੌਜੂਦ ਸਨ।