05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਰਨਾਲਾ ਲਾਠੀਚਾਰਜ ਖ਼ਿਲਾਫ਼ ਸਫ਼ਾਈ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 28-07-2026
ਲੁਧਿਆਣਾ, 27 ਜੁਲਾਈ (ਭੁਪਿੰਦਰ ਸਿੰਘ ਬੈਂਸ)-ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਸਮੁੱਚੇ ਪੰਜਾਬ ’ਚ ਸਫ਼ਾਈ ਕਰਮਚਾਰੀਆਂ ਨੇ ਹੜਤਾਲ ਕੀਤੀ। ਇਸੇ ਤਹਿਤ ਮਹਾਂਨਗਰ ਵਿਚ ਨਗਰ ਨਿਗਮ ਦੇ ਜ਼ੋਨ ਏ ਦਫ਼ਤਰ ਅੱਗੇ ਮਿਊਂਸੀਪਲ ਕਰਮਚਾਰੀ ਦਲ ਦੇ ਪ੍ਰਧਾਨ ਚੌਧਰੀ ਯਸ਼ਪਾਲ ਅਤੇ ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਸਫ਼ਾਈ ਕਰਮਚਾਰੀਆਂ ਨੇ ਕੰਮ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੂਬਾ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਚੌਧਰੀ ਯਸ਼ਪਾਲ ਅਤੇ ਨਰੇਸ਼ ਧੀਂਗਾਨ ਨੇ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਗਈ ਕੁੱਟਮਾਰ ਅਤੇ ਲਾਠੀਚਾਰਜ ਦੀ ਵਾਲਮੀਕਿ ਸਮਾਜ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਕਰਮਚਾਰੀਆਂ ਨਾਲ ਅਣਮਨੁੱਖੀ ਵਰਤਾਓ ਕੀਤਾ ਗਿਆ, ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਕੋਈ ਵਿਸ਼ੇਸ਼ ਸਹੂਲਤ ਨਹੀਂ, ਸਗੋਂ ਆਪਣੇ ਹੱਕਾਂ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਸਰਕਾਰ ਵਲੋਂ ਮੰਗਾਂ ਜਲਦੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਗਿਆ, ਪਰ ਬਾਅਦ ਵਿਚ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ ਗਿਆ। ਜਦੋਂ ਕਰਮਚਾਰੀਆਂ ਨੇ ਦੁਬਾਰਾ ਸੰਘਰਸ਼ ਸ਼ੁਰੂ ਕੀਤਾ ਤਾਂ ਉਨ੍ਹਾਂ ਨਾਲ ਸਖ਼ਤੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਬਰਨਾਲਾ ਘਟਨਾ ਵਿਚ ਸ਼ਾਮਿਲ ਸਾਰੇ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਸ.ਸੀ, ਐਸ.ਟੀ. ਐਕਟ ਤਹਿਤ ਮਾਮਲਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਓਵਰਏਜ ਅਤੇ ਹੋਰ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਠੇਕੇਦਾਰੀ ਪ੍ਰਥਾ ਖ਼ਤਮ ਕਰਕੇ ਸਿੱਧੀ ਭਰਤੀ ਕੀਤੀ ਜਾਵੇ ਅਤੇ ਸਫ਼ਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਿਰਫ਼ ਇਕ ਅਧਿਕਾਰੀ ਨੂੰ ਮੁਅੱਤਲ ਕਰਕੇ ਮਾਮਲੇ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਨਹੀਂ ਹੁੰਦੀ ਅਤੇ ਕਰਮਚਾਰੀਆਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਅਤੇ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਭੁਪਿੰਦਰ ਸਿੰਘ, ਹਤਿੰਦਰ, ਕੁਲਦੀਪ, ਪਰਮਿੰਦਰ ਮਹਿਤਾ, ਦੀਪਕ ਹੰਸ, ਸੰਜੀਵ ਗਿੱਲ, ਰਵੀ ਬਾਲੀ, ਨੇਤਾ ਜੀ ਸੋਂਧੀ, ਵਿਪਨ ਕਲਿਆਣ, ਆਨੰਦ ਰਾਖਸ਼ਸ, ਜਤਿੰਦਰ ਸਹੋਤਾ, ਦੇਵ ਰਾਜ ਅਸੁਰ, ਸਮੇਂ ਸਿੰਘ ਬਿਰਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗ਼ਰੀਬ ਦੀ ਥਾਲ਼ੀ ਦਾ ਸ਼ਹਿਨਸ਼ਾਹ ‘ਅੰਬ ਦਾ ਆਚਾਰ’ ਅਗਲੀ ਖ਼ਬਰ ਲੋਪੋਕੇ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਮੇਤ 2 ਕਾਬੂ
Ad Position 24
No active advertisement