05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੰਦਾ ਪਾਣੀ ਬਣ ਰਿਹਾ ਹੈਪੇਟਾਈਟਸ ਦਾ ਵੱਡਾ ਕਾਰਨ

Ad Position 21
No active advertisement
ਅਜੀਤ ਡੈਸਕ 28-07-2026
ਲੁਧਿਆਣਾ, 27 ਜੁਲਾਈ (ਬੈਂਸ)-ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਪਬਲਿਕ ਐਕਸ਼ਨ ਕਮੇਟੀ ਨੇ ਪੰਜਾਬ ਵਿਚ ਹੈਪੇਟਾਈਟਸ ਅਤੇ ਜਿਗਰ ਦੀਆਂ ਬਿਮਾਰੀਆਂ ਦੇ ਵਧਦੇ ਖ਼ਤਰੇ ’ਤੇ ਚਿੰਤਾ ਜ਼ਾਹਿਰ ਕਰਦਿਆਂ ਸਰਕਾਰ ਨੂੰ ਜਲ ਪ੍ਰਦੂਸ਼ਣ ਰੋਕਣ ਲਈ ਤੁਰੰਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਪੀ.ਏ.ਸੀ. ਦੇ ਮੈਂਬਰ ਮਨਿੰਦਰਜੀਤ ਸਿੰਘ, ਮਹਿੰਦਰ ਸਿੰਘ ਅਤੇ ਐਡਵੋਕੇਟ ਯੋਗੇਸ਼ ਖੰਨਾ ਨੇ ਕਿਹਾ ਕਿ ਬੁੱਢਾ ਦਰਿਆ, ਸਤਲੁਜ ਦਰਿਆ ਅਤੇ ਜ਼ਮੀਨ ਹੇਠਲੇ ਪਾਣੀ ਦੇ ਲਗਾਤਾਰ ਪ੍ਰਦੂਸ਼ਿਤ ਹੋਣ ਕਾਰਨ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਖ਼ਾਸ ਕਰਕੇ ਹੈਪੇਟਾਈਟਸ ਏ ਅਤੇ ਈ ਦਾ ਖ਼ਤਰਾ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਅਤੇ ਗੰਦੇ ਵਾਤਾਵਰਨ ਕਾਰਨ ਲੋਕਾਂ ਦੀ ਸਿਹਤ ਗੰਭੀਰ ਖ਼ਤਰੇ ਵਿਚ ਹੈ। ਕਮੇਟੀ ਨੇ ਮੰਗ ਕੀਤੀ ਕਿ ਬੁੱਢਾ ਦਰਿਆ ਵਿਚ ਪ੍ਰਦੂਸ਼ਣ ਨੂੰ ਤੁਰੰਤ ਰੋਕਿਆ ਜਾਵੇ। ਸੀਵਰੇਜ ਅਤੇ ਸਨਅਤਾਂ ਦੇ ਗੰਦੇ ਪਾਣੀ ਦੀ ਸਹੀ ਢੰਗ ਨਾਲ ਸੋਧ ਕੀਤੀ ਜਾਵੇ। ਹਰ ਘਰ ਤੱਕ ਸਾਫ਼ ਪੀਣ ਵਾਲਾ ਪਾਣੀ ਪਹੁੰਚਾਇਆ ਜਾਵੇ ਅਤੇ ਹੈਪੇਟਾਈਟਸ ਦੀ ਜਾਂਚ ਤੇ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਪੀ.ਏ.ਸੀ. ਦੇ ਆਗੂਆਂ ਨੇ ਕਿਹਾ ਕਿ ਤੰਦਰੁਸਤ ਦਰਿਆ, ਸਾਫ਼ ਪਾਣੀ, ਤੰਦਰੁਸਤ ਜਿਗਰ, ਤੰਦਰੁਸਤ ਪੰਜਾਬ ਦੇ ਟੀਚੇ ਨੂੰ ਹਾਸਲ ਕਰਨ ਲਈ ਸਰਕਾਰ, ਸਨਅਤਾਂ ਅਤੇ ਸਮਾਜ ਦੇ ਸਾਂਝੇ ਯਤਨ ਸਮੇਂ ਦੀ ਮੁੱਖ ਲੋੜ ਹਨ।
Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਨੇ ਬਰਨਾਲਾ ਲਾਠੀਚਾਰਜ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਸ.ਸੀ, ਐਸ.ਟੀ. ਐਕਟ ਤਹਿਤ ਕਾਰਵਾਈ ਦੀ ਕ... ਅਗਲੀ ਖ਼ਬਰ ਨਵੇਂ ਆਮ ਆਦਮੀ ਪਿੰਡ ਕਲੀਨਿਕਾਂ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਮਿਆਰੀ ਮੁੱਢਲੀਆਂ ਸਿਹਤ ਸ...
Ad Position 24
No active advertisement