05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਚਨਵੱਧ-ਵਿਧਾਇਕ ਸੰਗੋਵਾਲ

Ad Position 21
No active advertisement
ਅਜੀਤ ਡੈਸਕ 28-07-2026
ਇਆਲੀ/ਥਰੀਕੇ, 27 ਜੁਲਾਈ (ਮਨਜੀਤ ਸਿੰਘ ਦੁੱਗਰੀ)-ਹਲਕਾ ਗਿੱਲ ਦੇ ਵਿਧਾਇਕ ਜੀਵਨ ਸੰਗੋਵਾਲ ਨੇ ਗਦਰੀ ਬਾਬਾ ਗੁਰਮੁਖ ਸਿੰਘ ਦੇ ਜੱਦੀ ਪਿੰਡ ਲਲਤੋਂ ਖੁਰਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਸਰਪੰਚ ਸਰਬਜੀਤ ਕੌਰ ਦੇ ਪਤੀ ਅਤੇ ਪੰਚਾਇਤ ਮੈਂਬਰ ਦਿਲਰਾਜ ਸਿੰਘ ਨੇ ਦੱਸਿਆ ਕਿ ਪਿੰਡ ਦੀ ਚਰੋਕਣੀ ਮੰਗ ਨੂੰ ਦੇਖਦਿਆਂ ਆਮ ਆਦਮੀ ਕਲੀਨਿਕ ਖੋਲ੍ਹਿਆ ਗਿਆ ਹੈ। ਵਿਧਾਇਕ ਸੰਗੋਵਾਲ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਮਨੋਰਥ ਆਮ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਮੁੱਢਲੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ ਨਾਲ ਦਿੱਤੀਆਂ ਬਾਕੀ ਗਰੰਟੀਆਂ ਨੂੰ ਵੀ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਵਚਨਵੱਧ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਵਿਕਾਸ ਕਾਰਜਾਂ ਨੂੰ ਨਵੀਂ ਤੇਜ਼ੀ ਮਿਲੀ ਹੈ। ਗਿੱਲ ਹਲਕੇ ਵਿਚ 17 ਦੇ ਲਗਭਗ ਮੁਹੱਲਾ ਕਲੀਨਿਕ ਖੋਲ੍ਹ ਕੇ ਇਤਿਹਾਸ ਰਚਿਆ ਹੈ, ਜਿਨ੍ਹਾਂ ਵਿਚ ਆਮ ਲੋਕਾਂ ਨੂੰ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਅਤੇ ਸਰੀਰ ਦੇ ਸਮੁੱਚੇ ਟੈੱਸਟ ਬਿਲਕੁਲ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੀਨੀ. ਮੈਡੀਕਲ ਅਫ਼ਸਰ ਡਾ. ਨੀਲਮ ਨੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਸੈਂਟਰ ਦੇ ਖੁੱਲ੍ਹਣ ਨਾਲ ਪਿੰਡ ਪੱਧਰ ’ਤੇ ਮੁੱਢਲਾ ਸਿਹਤ ਢਾਂਚਾ ਬੇਹੱਦ ਮਜ਼ਬੂਤ ਹੋਵੇਗਾ। ਇਸ ਮੌਕੇ ਡਾ. ਪਰਮਿੰਦਰ ਕੌਰ, ਡਾ. ਰਮਨਜੋਤ ਕੌਰ, ਕਮਿਊਨਿਟੀ ਹੈਲਥ ਅਫ਼ਸਰ ਕੁਲਵਿੰਦਰ ਕੌਰ, ਕੁਲਦੀਪ ਸਿੰਘ, ਗੁਰਬਖਸ਼ ਸਿੰਘ, ਸੁਰਿੰਦਰ ਸਿੰਘ, ਪ੍ਰਿੰਸਦੀਪ ਸਿੰਘ (ਸਾਰੇ ਬਹੁ-ਮੰਤਵੀ ਸਿਹਤ ਕਰਮਚਾਰੀ), ਹੈਲਥ ਇੰਸਪੈਕਟਰ ਜਸਪਾਲ ਸਿੰਘ, ਬਲਵੰਤ ਕੌਰ ਏ.ਐਨ.ਐਮ, ਨਮਿਤਾ ਏ.ਐਨ.ਐਮ, ਸਤੀਸ਼ ਕੁਮਾਰ ਫਾਰਮਾਸਿਸਟ, ਜੇ.ਈ. ਜਪਨੀਤ ਸਿੰਘ, ਪੰਚ ਪਰਮਜੀਤ ਸਿੰਘ, ਪੰਚ ਕੇਸਰ ਸਿੰਘ, ਪੰਚ ਜਸਪ੍ਰੀਤ ਸਿੰਘ, ਪੰਚ ਰਮਨਦੀਪ ਕੌਰ, ਪੰਚ ਰਣਜੀਤ ਕੌਰ, ਦਵਿੰਦਰ ਸਿੰਘ, ਹਰਮੀਤ ਸਿੰਘ, ਹਰਵਿੰਦਰ ਸਿੰਘ ਨਿੱਕੂ, ਡਾ. ਜਸਵਿੰਦਰ ਸਿੰਘ, ਪਰਮਵੀਰ ਸਿੰਘ, ਜਸਪਾਲ ਸਿੰਘ, ਨਵੀ ਪ੍ਰਧਾਨ, ਦਲਜੀਤ ਸਿੰਘ ਬਾਟੂ, ਅਮਨਦੀਪ ਸਿੰਘ, ਗੁਰਚਰਨ ਸਿੰਘ, ਚਰਨਕਮਲ ਸਿੰਘ ਰਾਣਾ, ਗਗਨਦੀਪ ਸਿੰਘ, ਬੂਟਾ ਸਿੰਘ, ਗੁਰਦੀਪ ਸਿੰਘ, ਰਾਜੂ, ਜਗਤਾਰ ਸਿੰਘ, ਕੁਲਜੀਤ ਸਿੰਘ, ਟਿੰਕੂ ਕੈਨੇਡਾ, ਮੋਨੂ ਲਲਤੋਂ, ਨਿੰਦਾ ਲਲਤੋਂ, ਸਤਿੰਦਰਪਾਲ ਸਿੰਘ ਪਟਵਾਰੀ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 2 ਰੋਜ਼ਾ ਗੁਰਮਤਿ ਸਮਾਗਮ ਅਗਲੀ ਖ਼ਬਰ ਵਿੱਤ ਤੇ ਠੇਕਾ ਕਮੇਟੀ ਦੀ ਤਕਰਾਰ ’ਚ ਫਿਰ ਜਵਾਬ ਨਾ ਦਾਖ਼ਲ ਕਰ ਸਕਿਆ ਨਿਗਮ
Ad Position 24
No active advertisement