05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 2 ਰੋਜ਼ਾ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 28-07-2026
ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ -1 ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ 2 ਰੋਜ਼ਾ ਕੀਰਤਨ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਗੁਰਮਤਿ ਸਮਾਗਮ ਦੌਰਾਨ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਦਕਿ ਕਥਾ ਵਾਚਕਾਂ ਨੇ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਗੁਰੂ ਸਾਹਿਬ ਜੀ ਵਲੋਂ ਬਖ਼ਸ਼ੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਮੁੱਖ ਜ਼ਰੂਰਤ ਹੈ ਤਾਂ ਹੀ ਹਰ ਬੱਚਾ ਤੇ ਨੌਜਵਾਨ ਆਪਣੇ ਅੰਦਰ ਗੁਰਸਿੱਖੀ ਵਾਲਾ ਜ਼ਜਬਾ ਪੈਦਾ ਕਰਕੇ ਗੁਰੂ ਵਾਲਾ ਬਣਨਾ ਚਾਹੀਦਾ ਹੈ। ਗੁਰਦੁਆਰਾ ਸਾਹਿਬ ਵਿਖੇ ਕਰਵਾਏ ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਮਹਾਨ ਕੀਰਤਨੀਏ ਭਾਈ ਜਸਵਿੰਦਰ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਹਾਜ਼ਰੀ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਸਮਾਗਮ ‘ਚ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਯਸ਼ਪਾਲ ਸਿੰਘ, ਤਰਲੋਕ ਸਿੰਘ ਸਚਦੇਵਾ, ਰਜਿੰਦਰ ਸਿੰਘ ਭਾਟੀਆ, ਬਲਬੀਰ ਸਿੰਘ, ਗੁਰਦੀਪ ਸਿੰਘ ਕਾਲੜਾ, ਪਰਮਜੀਤ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਹਰਮੀਤ ਸਿੰਘ, ਐਡਵੋਕੇਟ ਰਜਿੰਦਰ ਪਾਲ ਸਿੰਘ,ઠ ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ, ਮਨਜੀਤ ਸਿੰਘ, ਚਰਨਜੀਤ ਸਿੰਘ, ਕੰਵਲਜੀਤ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਜਿਨ੍ਹਾਂ ਵਿਚ ਬੀਬੀ ਮਨਜੀਤ ਕੌਰ, ਬੀਬੀ ਬਲਵਿੰਦਰ ਕੌਰ ਬੱਤਰਾ, ਬੀਬੀ ਦਵਿੰਦਰ ਕੌਰ, ਬੀਬੀ ਕਰਮਜੀਤ ਕੌਰ, ਬੀਬੀ ਕੁਲਜੀਤ ਕੌਰ, ਬੀਬੀ ਅੰਮ੍ਰਿਤਪਾਲ ਕੌਰ, ਸਿਮਰਨ ਕੌਰ, ਪਰਮਜੀਤ ਕੌਰ ਆਦਿ ਵਿਸੇਸ਼ ਤੌਰ ‘ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਲਾਠੀਚਾਰਜ ਨਿੰਦਣਯੋਗ, ਦੋਸ਼ੀ ਡੀ.ਐਸ.ਪੀ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ-ਟਿੱਕਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਬਚਨਵੱਧ-ਵਿਧਾਇਕ ਸੰਗੋਵਾਲ
Ad Position 24
No active advertisement