05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਬਰਨਾਲਾ ਲਾਠੀਚਾਰਜ ਨਿੰਦਣਯੋਗ, ਦੋਸ਼ੀ ਡੀ.ਐਸ.ਪੀ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ-ਟਿੱਕਾ

Ad Position 21
No active advertisement
ਅਜੀਤ ਡੈਸਕ 28-07-2026
ਲੁਧਿਆਣਾ, 27 ਜੁਲਾਈ (ਬੈਂਸ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਮਰਜੀਤ ਸਿੰਘ ਟਿੱਕਾ ਨੇ ਬਰਨਾਲਾ ਵਿਖੇ ਸਫਾਈ ਕਰਮਚਾਰੀਆਂ, ਖਾਸ ਕਰਕੇ ਮਹਿਲਾ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੀ ਸਖਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਕਰਮਚਾਰੀਆਂ ਤੇ ਬਲ ਦੀ ਵਰਤੋਂ ਲੋਕਤੰਤਰੀ ਮਰਿਆਦਾਵਾਂ ਦੇ ਉਲਟ ਹੈ। ਟਿੱਕਾ ਨੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਲਾਠੀਚਾਰਜ ਲਈ ਜ਼ਿੰਮੇਵਾਰ ਡੀ.ਐਸ.ਪੀ ਨੂੰ ਤੁਰੰਤ ਮੁਅੱਤਲ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਗੱਲਬਾਤ ਰਾਹੀਂ ਕਰਨਾ ਚਾਹੀਦਾ ਹੈ, ਨਾ ਕਿ ਲਾਠੀਚਾਰਜ ਦੇ ਜ਼ੋਰ ਨਾਲ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਬਾਣੀ ਕੀਰਤਨ ਦਾ ਚੱਲਿਆ ਪ੍ਰਵਾਹ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ 2 ਰੋਜ਼ਾ ਗੁਰਮਤਿ ਸਮਾਗਮ
Ad Position 24
No active advertisement