03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਬਾਣੀ ਕੀਰਤਨ ਦਾ ਚੱਲਿਆ ਪ੍ਰਵਾਹ

Ad Position 21
No active advertisement
ਅਜੀਤ ਡੈਸਕ 28-07-2026
ਲੁਧਿਆਣਾ 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਰਧਾ ਨਾਲ ਮਨਾਇਆ ਗਿਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲੇ ਅਤੇ ਵਿਸ਼ੇਸ਼ ਤੌਰ ‘ਤੇ ਭਾਈ ਗਗਨਪ੍ਰੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵਾਲਿਆਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ। ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਸੰਗਤੀ ਰੂਪ ਵਿਚ ਰਾਗੀ ਜਥਿਆਂ ਨੂੰ ਸਿਰੋਪਾਉ ਭੇਟ ਕੀਤੇ ਗਏ। ਇਹ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਇਸ ਸਮੇਂ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸਵਰਨ ਸਿੰਘ ਚੌਹਾਨ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਗੋਲਾ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਮੋਹਨ ਸਿੰਘ ਚੌਹਾਨ, ਅਰਜੁਨ ਸਿੰਘ ਚੀਮਾ, ਨਰਿੰਦਰ ਸਿੰਘ ਸੀਟੀਆਰ, ਪਰਮਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਗੁਰਮੀਤ ਸਿੰਘ, ਸੁਨੀਲ ਕੁਮਾਰ, ਦਵਿੰਦਰ ਕੌਰ ਸੋਹਲ, ਰਵਨੀਤ ਕੌਰ ਖੇੜੀ ਕਲਾਂ, ਰਵਿੰਦਰ ਕੌਰ ਕਾਲੜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵਪੁਰੀ ਚੌਕ ’ਚ ਨੂਰਵਾਲਾ ਰੋਡ ਦੇ ਅਧੂਰੇ ਸੀਵਰੇਜ ਕੰਮ ਖਿਲਾਫ਼ ਦੁਕਾਨਦਾਰਾਂ ਤੇ ਵਸਨੀਕਾਂ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਨਿੰਦਣਯੋਗ, ਦੋਸ਼ੀ ਡੀ.ਐਸ.ਪੀ. ਨੂੰ ਤੁਰੰਤ ਮੁਅੱਤਲ ਕੀਤਾ ਜਾਵੇ-ਟਿੱਕਾ
Ad Position 24
No active advertisement