03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਸ਼ਿਵਪੁਰੀ ਚੌਕ ’ਚ ਨੂਰਵਾਲਾ ਰੋਡ ਦੇ ਅਧੂਰੇ ਸੀਵਰੇਜ ਕੰਮ ਖਿਲਾਫ਼ ਦੁਕਾਨਦਾਰਾਂ ਤੇ ਵਸਨੀਕਾਂ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 28-07-2026
ਲੁਧਿਆਣਾ, 27 ਜੁਲਾਈ (ਭੁਪਿੰਦਰ ਸਿੰਘ ਬੈਂਸ)-ਨੂਰਵਾਲਾ ਰੋਡ ‘ਤੇ ਪਿਛਲੇ ਚਾਰ ਮਹੀਨਿਆਂ ਤੋਂ ਅਧੂਰੇ ਪਏ ਸੀਵੇਰਜ ਪ੍ਰੋਜੈਕਟ ਦੇ ਵਿਰੋਧ ਵਿਚ ਸ਼ਿਵਪੁਰੀ ਚੌਂਕ ਵਿਖੇ ਦੁਕਾਨਦਾਰਾਂ, ਇਲਾਕਾ ਨਿਵਾਸੀਆਂ ਅਤੇ ਵੱਖ-ਵੱਖ ਸਿਆਸੀ ਆਗੂਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਵਿਧਾਇਕ ਰਣਜੀਤ ਸਿੰਘ ਢਿਲੋਂ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਨੂਰਵਾਲਾ ਰੋਡ ਮਾਰਕੀਟ ਦੀਆਂ ਦੁਕਾਨਾਂ ਬੰਦ ਰੱਖੀਆਂ ਅਤੇ ਜੀ.ਟੀ. ਰੋਡ ’ਤੇ ਦੋ ਘੰਟਿਆਂ ਦਾ ਸੰਕੇਤਕ ਧਰਨਾ ਦੇ ਕੇ ਨਗਰ ਨਿਗਮ ਅਤੇ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਸੀਵਰੇਜ ਦੀਆਂ ਪਾਈਪਾਂ ਵਿਛਾਉਣ ਲਈ ਨੂਰਵਾਲਾ ਰੋਡ ਨੂੰ ਪੁੱਟਿਆ ਗਿਆ ਸੀ ਪਰ ਅੱਜ ਤੱਕ ਕੰਮ ਪੂਰਾ ਨਹੀਂ ਕੀਤਾ ਗਿਆ। ਇਸ ਕਾਰਨ ਸੜਕ ਖਸਤਾ ਹਾਲ ਹੋ ਚੁੱਕੀ ਹੈ ਅਤੇ ਧੂੜ, ਚਿੱਕੜ ਤੇ ਟੁੱਟੀ ਸੜਕ ਕਾਰਨ ਆਮ ਲੋਕਾਂ, ਵਾਹਨ ਚਾਲਕਾਂ ਅਤੇ ਦੁਕਾਨਦਾਰਾਂ ਨੂੰ ਹਰ ਰੋਜ਼ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਵਿਧਾਇਕ ਰਣਜੀਤ ਸਿੰਘ ਢਿਲੋਂ ਨੇ ਕਿਹਾ ਕਿ ਅਧੂਰੇ ਪਏ ਵਿਕਾਸ ਕਾਰਜਾਂ ਕਾਰਨ ਇਲਾਕੇ ਦਾ ਵਪਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਗਾਹਕਾਂ ਨੂੰ ਦੁਕਾਨਾਂ ਤੱਕ ਪਹੁੰਚਣ ਵਿਚ ਮੁਸ਼ਕਲ ਆ ਰਹੀ ਹੈ ਅਤੇ ਕਈ ਵਾਰ ਵਾਹਨ ਚਾਲਕ ਹਾਦਸਿਆਂ ਤੋਂ ਵਾਲ-ਵਾਲ ਬਚਦੇ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਨਿਗਮ ਅਤੇ ਪ੍ਰਸ਼ਾਸਨ ਦੇ ਧਿਆਨ ਵਿਚ ਮਾਮਲਾ ਲਿਆਂਦਾ ਗਿਆ, ਪਰ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਇਕ ਹਫਤੇ ਦੇ ਅੰਦਰ ਸੀਵਰੇਜ ਦਾ ਕੰਮ ਪੂਰਾ ਨਹੀਂ ਕਰਕੇ ਸੜਕ ਦੀ ਮੁੜ ਉਸਾਰੀ ਨਾ ਕੀਤੀ ਗਈ ਤਾਂ ਅਗਲੇ ਪੜਾਅ ਵਿਚ ਜੀ.ਟੀ. ਰੋਡ ਤੇ ਟ੍ਰੈਫਿਕ ਜਾਮ ਕਰਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ ਕਾਲੜਾ, ਪ੍ਰਿੰਸ, ਕਾਲਾ ਬੂਟਾ ਵਾਲਾ, ਕੌਂਸਲਰ ਪੱਲਵੀ ਵਿਨਾਇਕ, ਕੌਂਸਲਰ ਸੁਖਦੇਵ ਬਾਵਾ, ਨੇਕ ਸਿੰਘ ਸੇਖੇਵਾਲ, ਬਲਵਿੰਦਰ ਸਿੰਘ, ਸਮਰਜੀਤ ਸਿੰਘ, ਤਰਸੇਮ ਸਿੰਘ, ਲੱਕੀ ਸ਼ਰਮਾ, ਇੰਦਰਜੀਤ ਛਾਬੜਾ, ਕੇ.ਕੇ. ਬਾਡਾ, ਰਾਜਿੰਦਰ ਸਿੰਘ ਨਾਮਧਾਰੀ, ਕਮਲ, ਅਮਰਿੰਦਰ ਸਿੰਘ, ਅਸ਼ੋਕ ਸਿੰਘ, ਤਰੁਣ ਬੱਸੀ, ਵਿਪਨ ਵਿਨਾਇਕ, ਸੁਰਿੰਦਰ ਸਿੰਘ ਬਾਜਵਾ, ਰਾਧੇ ਸ਼ਿਆਮ ਅਤੇ ਸੋਨੂੰ ਭਾਟੀਆ ਸਮੇਤ ਵੱਡੀ ਗਿਣਤੀ ਵਿਚ ਵਪਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਧੋਖਾਧੜੀ ਅਤੇ ਜਾਅਲਸਾਜੀ ਦੇ ਵੱਖ-ਵੱਖ ਮਾਮਲਿਆਂ ਵਿਚ ਪੁਲਿਸ ਨੇ ਕੀਤੇ ਕੇਸ ਦਰਜ ਅਗਲੀ ਖ਼ਬਰ ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਬਾਣੀ ਕੀਰਤਨ ਦਾ ਚੱਲਿਆ ਪ੍ਰਵਾਹ
Ad Position 24
No active advertisement