03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰਅੰਦਾਜ਼-ਸ਼ਮਸ਼ੇਰ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 28-07-2026
ਲੁਧਿਆਣਾ, 27 ਜੁਲਾਈ (ਜਸਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬੱਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵਲੋਂ ਡਿਪੂ ਦੇ ਗੇਟਾਂ ’ਤੇ ਗੇਟ ਰੈਲੀ ਦੌਰਾਨ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੱਤਾ ਵਿਚ ਆਉਣ ਸਮੇਂ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ, ਠੇਕੇਦਾਰੀ ਸਿਸਟਮ ਬੰਦ ਕਰਕੇ ਪੂਰੀਆਂ ਤਨਖ਼ਾਹਾਂ ਦਿੱਤੀਆਂ ਜਾਣਗੀਆਂ ਪ੍ਰੰਤੂ ਹੁਣ ਤੱਕ ਸਰਕਾਰ ਨਾਲ ਲਗਭਗ 70 ਮੀਟਿੰਗਾਂ ਹੋ ਚੁੱਕੀਆਂ ਹਨ। ਮੌਜੂਦਾ ਸਰਕਾਰ ਦੇ ਸਮੇਂ ’ਤੇ ਤਕਰੀਬਨ 800 ਬੱਸਾਂ ਕੰਡਮ ਹੋ ਚੁੱਕੀਆਂ ਹਨ। ਸਰਕਾਰ ਵਲੋਂ ਇਕ ਵੀ ਬੱਸ ਨਹੀਂ ਪਾਈ ਗਈ, ਸਿਰਫ਼ 696 ਬੱਸਾਂ ਪਾਉਣ ਦੀ ਗੱਲ ਕੀਤੀ ਜਾ ਰਹੀ ਹੈ। ਇਕ ਇਕ ਕਰਕੇ ਸਾਰੇ ਰੂਟ ਪ੍ਰਾਈਵੇਟ ਕੰਪਨੀਆਂ ਨੂੰ ਦਿੱਤੇ ਜਾ ਰਹੇ ਹਨ ਅਤੇ ਟਾਈਮ ਟੇਬਲ ਵਿਚ ਵੱਡੇ ਘੋਟਾਲੇ ਕੀਤੇ ਜਾ ਰਹੇ ਹਨ। ਪ੍ਰਾਈਵੇਟ ਮਾਲਕਾਂ ਦੀ ਮਨਮਾਨੀ ਕਾਰਨ ਵਿਭਾਗ ਦਾ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਕੱਚੇ ਮੁਲਾਜ਼ਮ ਪੱਕੇ ਕਰਨ ਲਈ ਸਰਕਾਰ ਨੂੰ ਕਿਸੇ ਕਿਸਮ ਦਾ ਵੀ ਵਿੱਤੀ ਬੋਝ ਨਹੀਂ ਝੱਲਣਾ ਪੈਂਦਾ, ਪਰ ਫਿਰ ਵੀ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿਚ ਇਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ। ਡਿਪੂ ਪ੍ਰਧਾਨ ਜਤਿੰਦਰ ਸਿੰਘ ਸੋਨੀ ਅਤੇ ਜਰਨਲ ਸਕੱਤਰ ਪ੍ਰਵੀਨ ਕੁਮਾਰ ਸੀਨੀ. ਮੀਤ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਕਿੱਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗਾਂ ਦਾ ਨਿੱਜੀਕਰਨ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ। ਹੁਣ ਕੁੱਝ ਭ੍ਰਿਸ਼ਟ ਅਧਿਕਾਰੀਆਂ ਦੀ ਮਿਲੀ ਭੁਗਤ ਅਤੇ ਕਰੱਪਸ਼ਨ ਦੀ ਮਨਸ਼ਾ ਨਾਲ ਵਿਭਾਗਾਂ ਦੀਆਂ 400 ਦੇ ਕਰੀਬ ਸਾਧਾਰਨ ਮਾਲਕੀ ਬੱਸਾਂ ਅਤੇ 35 ਦੇ ਕਰੀਬ ਵਾਲਵੋ ਬੱਸਾਂ ਨੂੰ ਅੱਤ ਦੀ ਗਰਮੀ ਦੇ ਬਾਵਜੂਦ ਸਪੇਅਰ ਪਾਰਟ, ਟਾਇਰ, ਬੈਟਰੀਆਂ ਤੋਂ ਖੜੀਆਂ ਕਰਕੇ ਪ੍ਰਾਈਵੇਟ ਕਿੱਲੋਮੀਟਰ ਬੱਸਾਂ ਚਲਾਈਆਂ ਜਾਂ ਰਹੀਆਂ ਹਨ। ਇਕ ਪਾਸੇ ਸਰਕਾਰ ਪੰਜਾਬ ਦੇ ਹਰ ਵਰਗ ਨੂੰ ਖ਼ੁਸ਼ ਕਰਨ ਦੇ ਦਾਅਵੇ ਕਰਦੀ ਹੈ, ਦੂਸਰੇ ਪਾਸੇ ਪੰਜਾਬ ਹੜਤਾਲਾਂ ਮੁਜ਼ਾਹਰਿਆਂ ਦਾ ਅਖਾੜਾ ਬਣਿਆ ਪਿਆ ਹੈ। ਹਰ ਵਿਭਾਗ ਹਰ ਵਰਗ ਸਰਕਾਰ ਤੋਂ ਦੁਖੀ ਅਤੇ ਨਿਰਾਸ਼ ਹੋ ਚੁੱਕਾ ਹੈ। ਪੀ.ਆਰ.ਟੀ.ਸੀ. ਤੋਂ ਸੂਬਾ ਆਗੂ ਗੁਰਬਾਜ਼ ਸਿੰਘ ਅਤੇ ਸੈਕਟਰੀ ਹਰਸ਼ਰਨ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਬੱਬੂ ਨੇ ਕਿਹਾ ਕਿ ਹੁਣ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਜੇਕਰ ਸਰਕਾਰ ਜਾਂ ਮੈਨੇਜਮੈਂਟ ਵਲੋਂ ਕੋਈ ਧੱਕੇਸ਼ਾਹੀ ਕੀਤੀ ਗਈ ਤਾਂ ਇਹ ਹੜਤਾਲ ਅਣਮਿਥੇ ਸਮੇਂ ਲਈ ਕੀਤੀ ਜਾਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਦੀ ਹੋਵੇਗੀ। ਇਸ ਸਮੇਂ ਕੈਸ਼ੀਅਰ ਤਰਵਿੰਦਰ, ਅਮਰੀਕ ਸਿੰਘ, ਸਹਾਇਕ ਸਕੱਤਰ ਗੁਰਵਿੰਦਰ ਸਿੰਘ, ਸਤਿਗੁਰ ਸਿੰਘ, ਨਵਜੋਤ ਸਿੰਘ, ਮਲਕੀਤ ਸਿੰਘ, ਦਵਿੰਦਰ ਸਿੰਘ ਸਮੇਤ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 30 ਤੋਂ -ਗੁਰਮੀਤ ਸਿੰਘ ਅਗਲੀ ਖ਼ਬਰ ਵਿਦਿਆਰਥੀ ਨੌਜਵਾਨਾਂ ਵਲੋਂ ਕੀਤੇ ਜੇਤੂ ਸੰਘਰਸ਼ ਦੇ ਹੱਕ ’ਚ ਬੀਕੇਯੂ ਏਕਤਾ ਉਗਰਾਹਾਂ ਵਲੋਂ ਪ੍ਰਦਰਸ਼ਨ
Ad Position 24
No active advertisement