03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 30 ਤੋਂ -ਗੁਰਮੀਤ ਸਿੰਘ

Ad Position 21
No active advertisement
ਅਜੀਤ ਡੈਸਕ 28-07-2026
ਲੁਧਿਆਣਾ, 27 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਅੱਠਵੇਂ ਪਾਤਸ਼ਾਹ, ਬਾਲਾ ਪ੍ਰੀਤਮ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਵਿਸ਼ੇਸ਼ ਗੁਰਮਤਿ ਸਮਾਗਮ 30 ਜੁਲਾਈ ਤੋਂ 7 ਅਗਸਤ ਤੱਕ ਰੋਜ਼ਾਨਾ ਸ਼ਾਮ 7 ਤੋਂ 10.30 ਵਜੇ ਤੱਕ ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਿੰਘ ਸਭਾ ਵਿਖੇ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਅਤੇ ਵਿਦਵਾਨ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਨਿਹਾਲ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਮੂਹ ਪ੍ਰਬੰਧਕ ਕਮੇਟੀ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ 30 ਜੁਲਾਈ ਨੂੰ ਸ਼ਾਮ 6.30 ਤੋਂ 7.00 ਵਜੇ ਤੱਕ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਹੋਣਗੇ ਵੱਖ-ਵੱਖ ਜੱਥੇ ਕੀਰਤਨ ਦੀ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸਰਬ ਰੋਗ ਕਾ ਅਉਖੁਦ ਨਾਮ ਮਿਸ਼ਨ ਵਲੋਂ 5, 6 ਤੇ 7 ਅਗਸਤ ਨੂੰ ਸ਼ਾਮ 4.30 ਤੋਂ 6.30 ਵਜੇ ਤੱਕ ਰੋਗ ਨਿਵਾਰਨ ਕੈਂਪ ਲਗਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਸਮਾਜ ਭਲਾਈ ਸੁਸਾਇਟੀ ਵਲੋਂ ਮੁਕੁਲ ਕਨੌਜੀਆ ਐਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰਅੰਦਾਜ਼-ਸ਼ਮਸ਼ੇਰ ਸਿੰਘ ਢਿੱਲੋਂ
Ad Position 24
No active advertisement