03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮਹਿਲਾ ਸਮਾਜ ਭਲਾਈ ਸੁਸਾਇਟੀ ਵਲੋਂ ਮੁਕੁਲ ਕਨੌਜੀਆ ਐਸ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 28-07-2026
ਲਾਡੋਵਾਲ, 27 ਜੁਲਾਈ (ਬਲਬੀਰ ਸਿੰਘ ਰਾਣਾ)-ਮਹਿਲਾ ਸਮਾਜ ਭਲਾਈ ਸੁਸਾਇਟੀ, ਚੰਡੀਗੜ੍ਹ ਵਲੋਂ ਪਿੰਡ ਜੱਸੀਆਂ ਦੇ ਮੁਕੁਲ ਕਨੌਜੀਆ ਨੂੰ ਐਸ.ਸੀ. ਵਿੰਗ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਮੁਕੁਲ ਕਨੌਜੀਆ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਹਿਲਾ ਸਮਾਜ ਭਲਾਈ ਸੁਸਾਇਟੀ ਵਲੋਂ ਜਲਦੀ ਹੀ ਹੈਬੋਵਾਲ, (ਲੁਧਿਆਣਾ) ਵਿਚ ਆਮ ਲੋਕਾਂ ਦੀ ਸਹੂਲਤ ਲਈ ਆਪਣਾ ਦਫ਼ਤਰ ਖੋਲ੍ਹਿਆ ਜਾ ਰਿਹਾ ਹੈ, ਜਿਸ ਦਾ ਮੁੱਖ ਉਦੇਸ਼ ਪੰਜਾਬ ਸਰਕਾਰ ਵਲੋਂ ਔਰਤਾਂ ਲਈ ਬਣਾਈਆਂ ਗਈਆਂ ਸਾਰੀਆਂ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣਾ ਹੋਵੇਗਾ ਤਾਂ ਜੋ ਔਰਤਾਂ ਨੂੰ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਰਕਾਰ ਦਾ ਸਮਰਥਨ ਕਰਕੇ, ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾਵੇਗਾ। ਸਾਡੀ ਸੰਸਥਾ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰੇਗੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਹਰ ਸੰਭਵ ਯਤਨ ਕਰਾਂਗੇ ਤਾਂ ਜੋ ਦੇਸ਼ ਦੇ ਭਵਿੱਖ ਨੌਜਵਾਨਾਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ਵਿਚੋਂ ਕੱਢ ਕੇ ਖੇਡਾਂ ਤੇ ਖੇਡ ਮੁਕਾਬਲਿਆਂ ਨਾਲ ਜੋੜਿਆ ਜਾ ਸਕੇ। ਇਸ ਮੌਕੇ ਮਹਿਲਾ ਸਮਾਜ ਭਲਾਈ ਸੁਸਾਇਟੀ, ਪੰਜਾਬ ਦੇ ਪ੍ਰਧਾਨ ਮੁਕੁਲ ਕਨੌਜੀਆ ਪੰਜਾਬ ਪ੍ਰਧਾਨ ਐਸ.ਸੀ. ਵਿੰਗ, ਮਹਿਲਾ ਸਮਾਜ ਭਲਾਈ ਸੁਸਾਇਟੀ ਦੇ ਰਾਸ਼ਟਰੀ ਪ੍ਰਧਾਨ ਮੈਡਮ ਪ੍ਰੀਤ ਢਿੱਲੋਂ, ਵਿਜੇ ਭਾਰਤੀ, ਸੰਨੀ ਮਦਾਨ, ਸੁਮਿਤ ਕਨੌਜੀਆ, ਰਾਜਦੀਪ, ਰਾਹੁਲ ਕੁਮਾਰ, ਸੰਨੀ, ਅਮਨ ਬੋਹਤ ਬਰੇਵਾਲ, ਯਸ਼ ਕਨੌਜੀਆ ਤੋਂ ਇਲਾਵਾ ਹੋਰ ਵਰਕਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ’ਚ ਅੱਧੀ ਦਰਜਨ ਥਾਣਿਆਂ ਦੇ ਥਾਣਾ ਮੁਖੀ ਤਬਦੀਲ ਅਗਲੀ ਖ਼ਬਰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ 30 ਤੋਂ -ਗੁਰਮੀਤ ਸਿੰਘ
Ad Position 24
No active advertisement