09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਨਗਰ ਨਿਗਮ ਦੇ ਜ਼ੋਨ ਏ. ਦਫ਼ਤਰ ਅੱਗੇ ਦੂਜੇ ਦਿਨ ਵੀ ਸਫ਼ਾਈ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਜਾਰੀ

Ad Position 21
No active advertisement
ਅਜੀਤ ਡੈਸਕ 29-07-2026

ਲੁਧਿਆਣਾ, 28 ਜੁਲਾਈ (ਭੁਪਿੰਦਰ ਸਿੰਘ ਬੈਂਸ)-ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਉਪਰ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਨਗਰ ਨਿਗਮ ਦੇ ਜ਼ੋਨ ਏ. ਦਫ਼ਤਰ ਅੱਗੇ ਸਫ਼ਾਈ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਮੰਗਲਵਾਰ ਨੂੰ ਦੂਜੇ ਦਿਨ ਵੀ ਜਾਰੀ ਰਿਹਾ। ਨਿਗਮ ਯੂਨੀਅਨਾਂ ਦੇ ਆਗੂਆਂ ਚੌਧਰੀ ਯਸ਼ਪਾਲ ਅਤੇ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਬਰਨਾਲਾ ਵਿਚ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਗਈ ਬੇਰਹਿਮੀ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿਰਫ਼ ਇਕ ਅਧਿਕਾਰੀ ਨੂੰ ਮੁਅੱਤਲ ਕਰਕੇ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੀ, ਲਾਠੀਚਾਰਜ ਲਈ ਜ਼ਿੰਮੇਵਾਰ ਸਾਰੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਸ.ਸੀ, ਐਸ.ਟੀ. ਐਕਟ ਤਹਿਤ ਕੇਸ ਦਰਜ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਆਪਣੇ ਹੱਕਾਂ ਦੀ ਲੜਾਈ ਲੜ ਰਹੇ ਹਨ ਅਤੇ ਜਦੋਂ ਤਕ ਸਾਰੀਆਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਜ਼ੋਨ ਏ ਦਫ਼ਤਰ ਦੇ ਅੱਗੇ ਰੋਸ ਪ੍ਰਦਰਸ਼ਨ ਅਤੇ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਹਿਲਾ ਵੀ ਭਰੋਸੇ ਦਿੱਤੇ ਗਏ ਸਨ, ਪਰ ਅਮਲ ਨਹੀਂ ਕੀਤਾ ਗਿਆ, ਜਿਸ ਕਾਰਨ ਕਰਮਚਾਰੀਆਂ ਵਿਚ ਭਾਰੀ ਰੋਸ ਹੈ। ਇਸ ਮੌਕੇ ਭੁਪਿੰਦਰ ਸਿੰਘ, ਹਤਿੰਦਰ ਸਿੰਘ, ਕੁਲਦੀਪ ਖਾਲਸਾ, ਪਰਮਿੰਦਰ ਮਹਿਤਾ, ਸੰਜੀਵ ਗਿੱਲ,ੱ ਦੀਪਕ ਹੰਸ, ਰਵੀ ਬਾਲੀ, ਵਿਪਨ ਕਲਿਆਣ, ਜਿੰਦਰ ਸਹੋਤਾ,ਦੇਵ ਰਾਜ ਅਸੁਰ, ਸੁੰਦਰ ਟਾਂਕ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਤਿੰਨ ਸਾਲਾ ਬਾਅਦ ਵੀ 27 ਗੈਰ ਕਾਨੂੰਨੀ ਕੂੜਾ ਡੰਪ ਜਿਉਂ ਦੇ ਤਿਉਂ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਨੇ ਵਿਗਾੜੀ ਸ਼ਹਿਰ ਲੁਧਿਆਣਾ ਦੀ ਤਸਵੀਰ
Ad Position 24