ਲੁਧਿਆਣਾ, 28 ਜੁਲਾਈ (ਆਹੂਜਾ)-ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ਤੋਂ ਬਾਅਦ ਪੰਜਾਬ ਭਰ ਵਿਚ ਵਕੀਲਾਂ ਵਲੋਂ ਐਲਏਡੀਸੀ ਨੀਤੀ ਵਿਰੁੱਧ ਅੰਦੋਲਨ ਤੇਜ਼ ਕਰ ਦਿੱਤਾ ਗਿਆ ਹੈ, ਜਿਸ ਤਹਿਤ ਅੱਜ ਲੁਧਿਆਣਾ ਵਿਚ ਵਕੀਲਾਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪਿਛਲੇ ਇਕ ਹਫਤੇ ਤੋਂ ਵਕੀਲ ਮੁਕੰਮਲ ਹੜਤਾਲ ‘ਤੇ ਹਨ ਅਤੇ ਅਦਾਲਤੀ ਕੰਮ ਕਾਜ ਪੂਰੀ ਤਰ੍ਹਾਂ ਨਾਲ ਠੱਪ ਹੈ। ਵਕੀਲਾਂ ਵਲੋਂ ਲਗਾਤਾਰ ਭੁੱਖ ਹੜਤਾਲ ਵੀ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇੜੇ ਧਰਨੇ ਦੌਰਾਨ ਇਹ ਸਾਰੇ ਵਕੀਲ ਅਦਾਲਤੀ ਕੰਪਲੈਕਸ ਤੋਂ ਰੋਸ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਇਕੱਠੇ ਹੋਏ ਅਤੇ ਇੱਥੇ ਇਨ੍ਹਾਂ ਨੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਪ੍ਰਧਾਨ ਵਿਪਨ ਸੱਗੜ ਨੇ ਦੱਸਿਆ ਕਿ ਜਿੰਨਾ ਚਿਰ ਤੱਕ ਸਰਕਾਰ ਇਹ ਆਪਣਾ ਫੈਸਲਾ ਵਾਪਸ ਨਹੀਂ ਲੈਂਦੀ ਉਨੀ ਦੇਰ ਤੱਕ ਵਕੀਲ ਅਦਾਲਤਾਂ ਵਿਚ ਪੇਸ਼ ਨਹੀਂ ਹੋਣਗੇ।
ਵਕੀਲਾਂ ਨੇ ਐਲ.ਏ.ਡੀ.ਸੀ. ਨੀਤੀ ਵਿਰੁੱਧ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ
ਅਜੀਤ ਡੈਸਕ
29-07-2026