10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬੈਂਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

Ad Position 21
No active advertisement
ਅਜੀਤ ਡੈਸਕ 29-07-2026
ਰਾਏਕੋਟ, 28 ਜੁਲਾਈ (ਸੁਸ਼ੀਲ)-ਰਾਏਕੋਟ ਇਲਾਕੇ ਵਿੱਚ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਬੀਤੇ ਕੱਲ੍ਹ ਸਥਾਨਕ ਸ਼ਹਿਰ ਦੇ ਲੁਧਿਆਣਾ ਰੋਡ ’ਤੇ ਸਥਿੱਤ ਬੈਂਂਕ ਆਫ਼ ਇੰਡੀਆ ਦੇ ਬਾਹਰ ਖੜ੍ਹਾ ਇੱਕ ਸਪਲੈਂਂਡਰ ਮੋਟਰਸਾਈਕਲ ਅਣਪਛਾਤੇ ਚੋਰਾਂ ਵਲੋਂ ਚੋਰੀ ਕਰ ਲਿਆ ਗਿਆ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਟਰਸਾਈਕਲ ਦੇ ਮਾਲਕ ਗੁਰਮੇਲ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਨੱਥੋਵਾਲ ਨੇ ਦੱਸਿਆ ਕਿ ਉਹ ਬੀਤੇ ਕੱਲ੍ਹ ਦੁਪਹਿਰ 12 ਵਜ਼ੇ ਦੇ ਕਰੀਬ ਰਾਏਕੋਟ ਲੁਧਿਆਣਾ ਰੋਡ ’ਤੇ ਸਥਿਤ ਬੈਂਕ ਆਫ਼ ਇੰਡੀਆਂ ਵਿੱਚ ਕੰਮ ਲਈ ਆਇਆ ਸੀ ਅਤੇ ਬੈਂਂਕ ਦੇ ਬਾਹਰ ਆਪਣਾ ਸਪਲੈਂਡਰ ਪਲੱਸ ਮੋਟਰਸਾਈਕਲ ਨੰਬਰ ਪੀ.ਬੀ. 10 ਬੀ.ਐੱਨ. 8845 ਬੈਂਕ ਦੇ ਬਾਹਰ ਖੜ੍ਹਾ ਕਰਕੇ ਉਹ ਬੈਂਕ ਦੇ ਅੰਦਰ ਚਲਾ ਗਿਆ। ਥੋੜ੍ਹੇ ਸਮੇਂ ਬਾਅਦ ਜਦ ਉਹ ਬੈਂਕ ਤੋਂਂ ਬਾਹਰ ਆਇਆ ਤਾਂ ਦੇਖਿਆ ਕਿ ਉਸਦਾ ਮੋਟਰਸਾਈਕਲ ਗਾਇਬ ਸੀ। ਜਿਸ ਬਾਰੇ ਉਸ ਨੇ ਏਧਰ ਓਧਰ ਲੱਭਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਮੋਟਰਸਾਈਕਲ ਦਾ ਕੁਝ ਪਤਾ ਨਹੀਂ ਲੱਗਾ। ਬਾਅਦ ਵਿੱਚ ਗੁਰਮੇਲ ਸਿੰਘ ਵਲੋਂਂ ਇਸ ਘਟਨਾਂ ਦੀ ਸੂਚਨਾਂ ਰਾਏਕੋਟ ਸਿਟੀ ਪੁਲਿਸ ਨੂੰ ਦਿੱਤੀ ਗਈ ਅਤੇ ਮੌਕੇ ’ਤੇ ਪੁੱਜੇ ਪੁਲਿਸ ਮੁਲਾਜਮਾਂ ਵਲੋਂ ਬੈਂਕ ਵਿਚਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਗਈ। ਪ੍ਰੰਤੂ ਹੁਣ ਤੱਕ ਚੋਰੀ ਹੋਏ ਮੋਟਰਸਾਈਕਲ ਦੀ ਕੋਈ ਉੱਘ ਸੁੱਘ ਨਹੀਂ ਲੱਗੀ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਸਿਹਤ ਸੰਸਥਾਨਾਂ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ ਅਗਲੀ ਖ਼ਬਰ ਸੰਤ ਬਾਬਾ ਬਲਬੀਰ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਏ
Ad Position 24