10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਜ਼ਿਲ੍ਹੇ ਦੇ ਸਾਰੇ ਸਿਹਤ ਸੰਸਥਾਨਾਂ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 29-07-2026
ਲੁਧਿਆਣਾ, 28 ਜੁਲਾਈ (ਡਾ. ਤਰਲੋਚਨ ਸਿੰਘ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਿਹਤ ਸੰਸਥਾਨਾਂ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਲੋਕਾਂ ਨੂੰ ਹੈਪੇਟਾਈਟਸ ਬਿਮਾਰੀ ਦੇ ਕਾਰਨਾਂ, ਲੱਛਣਾਂ, ਬਚਾਅ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ.ਹਰਿੰਦਰ ਸੂਦ ਨੇ ਦੱਸਿਆ ਕਿ ਹੈਪੇਟਾਈਟਸ ਇਕ ਗੰਭੀਰ ਵਾਇਰਲ ਬਿਮਾਰੀ ਹੈ, ਜੋ ਜਿਗਰ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਹੈਪੇਟਾਈਟਿਸ-ਬੀ ਤੋਂ ਟੀਕਾਕਰਨ ਰਾਹੀਂ ਬਚਾਅ ਸੰਭਵ ਹੈ, ਜਦਕਿ ਹੈਪੇਟਾਈਟਿਸ-ਸੀ ਦੀ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਇਸ ਨੂੰ ਠੀਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ-ਸਮੇਂ ‘ਤੇ ਆਪਣੀ ਜਾਂਚ ਕਰਵਾਉਣ, ਸੁਰੱਖਿਅਤ ਜੀਵਨ ਸ਼ੈਲੀ ਅਪਣਾਉਣ ਅਤੇ ਕਿਸੇ ਵੀ ਤਰ੍ਹਾਂ ਦੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਡਾਕਟਰੀ ਸਲਾਹ ਲੈਣ। ਡਾ. ਸੂਦ ਨੇ ਦੱਸਿਆ ਕਿ ਸਿਵਲ ਹਸਪਤਾਲ, ਕਮਿਊਨਿਟੀ ਹੈਲਥ ਸੈਂਟਰਾਂ, ਪ੍ਰਾਇਮਰੀ ਹੈਲਥ ਸੈਂਟਰਾਂ, ਆਮ ਆਦਮੀ ਕਲੀਨਿਕਾਂ ਅਤੇ ਹੋਰ ਸਿਹਤ ਸੰਸਥਾਨਾਂ ਵਿਚ ਸਿਹਤ ਸਿੱਖਿਆ ਸੈਸ਼ਨ, ਕੌਂਸਲਿੰਗ ਰਾਹੀਂ ਲੋਕਾਂ ਨੂੰ ਹੈਪੇਟਾਈਟਸ ਤੋਂ ਬਚਾਅ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਸੁਰੱਖਿਅਤ ਟੀਕੇ ਲਗਵਾਉਣ ਤੋਂ ਬਚਣਾ, ਕੇਵਲ ਜਾਂਚਿਆ ਹੋਇਆ ਖ਼ੂਨ ਹੀ ਚੜ੍ਹਵਾਉਣਾ, ਸਟੈਰਲਾਈਜ਼ਡ ਸੂਈਆਂ ਅਤੇ ਮੈਡੀਕਲ ਉਪਕਰਨਾਂ ਦੀ ਵਰਤੋਂ ਕਰਨੀ, ਰੇਜ਼ਰ ਅਤੇ ਟੂਥਬਰੁਸ਼ ਸਾਂਝੇ ਨਾ ਕਰਨੇ ਅਤੇ ਹੈਪੇਟਾਈਟਿਸ-ਬੀ ਦਾ ਟੀਕਾਕਰਨ ਕਰਵਾਉਣਾ ਇਸ ਬਿਮਾਰੀ ਤੋਂ ਬਚਾਅ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਬਲਾਕ ਐਕਸਟੈਨਸ਼ਨ ਐਜੂਕੇਟਰਾਂ ਦੀ ਅਗਵਾਈ ਹੇਠ ਬਲਾਕ ਪੱਧਰ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਦੌਰਾਨ ਲੋਕਾਂ ਨੂੰ ਹੈਪੇਟਾਈਟਸ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ ਅਤੇ ਸਮੇਂ ਸਿਰ ਜਾਂਚ ਤੇ ਇਲਾਜ ਲਈ ਪ੍ਰੇਰਿਤ ਕੀਤਾ ਗਿਆ। ਇਨ੍ਹਾਂ ਗਤੀਵਿਧੀਆਂ ਵਿਚ ਮੈਡੀਕਲ ਅਫ਼ਸਰਾਂ, ਕਮਿਊਨਿਟੀ ਹੈਲਥ ਅਫ਼ਸਰਾਂ, ਸਟਾਫ਼ ਨਰਸਾਂ, ਏ.ਐਨ.ਐਮ., ਆਸ਼ਾ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੇ ਸਰਗਰਮ ਭੂਮਿਕਾ ਨਿਭਾਈ। ਡਾ. ਸੂਦ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਹੈਪੇਟਾਈਟਸ ਮੁਕਤ ਸਮਾਜ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਜਾਗਰੂਕਤਾ, ਸਮੇਂ ਸਿਰ ਜਾਂਚ, ਟੀਕਾਕਰਨ ਅਤੇ ਇਲਾਜ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੁਦ ਜਾਗਰੂਕ ਬਣਨ ਅਤੇ ਆਪਣੇ ਪਰਿਵਾਰ ਤੇ ਸਮਾਜ ਨੂੰ ਵੀ ਇਸ ਬਿਮਾਰੀ ਤੋਂ ਬਚਾਅ ਲਈ ਪ੍ਰੇਰਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਅਮਰੀਕ ਸਿੰਘ ਆਲੀਵਾਲ ਨੇ ਸ਼ੇਰਪੁਰ ਕਲਾਂ ਤੋਂ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ ਅਗਲੀ ਖ਼ਬਰ ਬੈਂਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ
Ad Position 24