10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਿੰਟਗੁਮਰੀ ਚੌਕ ’ਚ ਮੁੜ ਧਸੀ ਸੜਕ

Ad Position 21
No active advertisement
ਅਜੀਤ ਡੈਸਕ 29-07-2026
ਲੁਧਿਆਣਾ, 28 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਰੁੱਝੇ ਹੋਏ ਮਿੰਟਗੁਮਰੀ ਚੌਂਕ ਵਿਚ ਇਕ ਵਾਰ ਫਿਰ ਸੜਕ ਧਸ ਜਾਣ ਨਾਲ ਨਗਰ ਨਿਗਮ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਸੜਕ ਧਸਣ ਕਾਰਨ ਇਕ ਮੋਟਰਸਾਈਕਲ ਸਵਾਲ ਡੂੰਘੇ ਟੋਏ ਵਿਚ ਡਿੱਗਣ ਤੋਂ ਵਾਲ-ਵਾਲ ਬਚ ਗਿਆ, ਜਿਸ ਨਾਲ ਵੱਡਾ ਹਾਦਸਾ ਟੱਲ ਗਿਆ। ਘਟਨਾ ਤੋ ਬਾਅਦ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਇਸ ਥਾਂ ’ਤੇ ਪਹਿਲਾਂ ਵੀ ਸੜਕ ਧਸਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਰ ਨਗਰ ਨਿਗਮ ਵਲੋਂ ਹਰ ਵਾਰ ਸਿਰਫ਼ ਅਸਥਾਈ ਮੁਰੰਮਤ ਕਰਕੇ ਕੰਮ ਸਾਰ ਦਿੱਤਾ ਜਾਂਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸੜਕ ਧਸਣ ਦੇ ਅਸਲ ਕਾਰਨਾਂ ਦੀ ਜਾਂਚ ਕਰਕੇ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਲੋਕਾਂ ਦੀ ਜਾਨ ਹਰ ਵੇਲੇ ਖ਼ਤਰੇ ਵਿਚ ਰਹਿੰਦੀ ਹੈ। ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਇਕੋ ਥਾਂ ‘ਤੇ ਵਾਰ-ਵਾਰ ਸੜਕ ਧਸਣਾ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਨਗਰ ਨਿਗਮ ਦੀ ਨਿਗਰਾਨੀ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਹੀ ਤਕਨੀਕੀ ਕਦਮ ਚੁੱਕੇ ਜਾਂਦੇ ਤਾਂ ਅਜਿਹੀ ਸਥਿਤੀ ਦੁਬਾਰਾ ਪੈਦਾ ਨਾ ਹੁੰਦੀ। ਘਟਨਾ ਦੀ ਸੂਚਨਾ ਮਿਲਦੇ ਨਗਰ ਨਿਗਮ ਦੀ ਟੀਮ ਮੌਕੇ ‘ਤੇ ਪੁੱਜੀ ਅਤੇ ਟੋਏ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਕਰਕੇ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ। ਜਦਕਿ ਇਲਾਕਾ ਨਿਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਥਾਈ ਮੁਰੰਮਤ ਨਹੀਂ, ਸਗੋਂ ਸੜਕ ਧਸਣ ਦੇ ਅਸਲ ਕਾਰਨਾਂ ਦੀ ਤਕਨੀਕੀ ਜਾਂਚ ਕਰਵਾ ਕੇ ਪੱਕਾ ਹੱਲ ਕੀਤਾ ਜਾਵੇ। ਲੋਕਾਂ ਨੇ ਮੰਗ ਕੀਤੀ ਕਿ ਸੜਕ ਧਸਣ ਦੇ ਕਾਰਨਾਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ। ਨਿਰਮਾਣ ਕਾਰਜਾਂ ਦੀ ਗੁਣਵੱਤਾ ਦੀ ਪੜਤਾਲ ਕੀਤੀ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਠੇਕੇਦਾਰ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਿਹਾਰ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਖ਼ਿਲਾਫ਼ ਕਾਰਵਾਈ ਨਿੰਦਣਯੋਗ-ਸੀ.ਪੀ.ਆਈ. ਅਗਲੀ ਖ਼ਬਰ ਭਾਜਪਾ ਆਗੂ ਅਮਰੀਕ ਸਿੰਘ ਆਲੀਵਾਲ ਨੇ ਸ਼ੇਰਪੁਰ ਕਲਾਂ ਤੋਂ ਕੀਤੀ ਬੂਟੇ ਲਗਾਉਣ ਦੀ ਸ਼ੁਰੂਆਤ
Ad Position 24