10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਬਿਹਾਰ ਵਿਚ ਵਿਦਿਆਰਥੀਆਂ ਦੇ ਪ੍ਰਦਰਸ਼ਨ ਖ਼ਿਲਾਫ਼ ਕਾਰਵਾਈ ਨਿੰਦਣਯੋਗ-ਸੀ.ਪੀ.ਆਈ.

Ad Position 21
No active advertisement
ਅਜੀਤ ਡੈਸਕ 29-07-2026
ਲੁਧਿਆਣਾ, 28 ਜੁਲਾਈ (ਭੰਬੀ)-ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ.ਆਈ.) ਦੀ ਜ਼ਿਲ੍ਹਾ ਲੁਧਿਆਣਾ ਇਕਾਈ ਨੇ ਬਿਹਾਰ ਵਿਚ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਪ੍ਰਦਰਸ਼ਨ ਦੌਰਾਨ ਏਕੇ-47 ਰਾਈਫ਼ਲ ਦੀ ਵਰਤੋਂ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆਏ ਹਨ। ਪਾਰਟੀ ਆਗੂਆਂ ਨੇ ਇਸ ਘਟਨਾ ਨੂੰ ‘ਫਾਸ਼ੀਵਾਦ ਦਾ ਨੰਗਾ ਚਿਹਰਾ’ ਕਰਾਰ ਦਿੰਦਿਆਂ ਕਿਹਾ ਕਿ ਇਹ ਸੰਦੇਸ਼ ਦਿੱਤਾ ਜਾ ਰਿਹਾ ਹੈ ਕਿ ਜੋ ਵੀ ਆਪਣੀ ਆਵਾਜ਼ ਬੁਲੰਦ ਕਰੇਗਾ, ਉਸ ਨੂੰ ਹੋਰ ਵੀ ਸਖ਼ਤ ਦਮਨ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਤੰਤਰ ਲਈ ਗੰਭੀਰ ਖ਼ਤਰਾ ਹਨ। ਇਸ ਕਰਕੇ ਖੱਬੇ ਪੱਖੀ ਅਤੇ ਆਮ ਲੋਕਾਂ ਨੂੰ ਅਜਿਹੀਆਂ ਕਾਰਵਾਈਆਂ ਦੇ ਵਿਰੋਧ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰੀ ਗ੍ਰਹਿ ਮੰਤਰੀ ਦੇ ਨਿਰਦੇਸ਼ਾਂ ਤੋਂ ਬਿਨਾਂ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਸੰਭਵ ਨਹੀਂ ਹੈ। ਇਹ ਬਿਆਨ ਕਾਮਰੇਡ ਡੀ.ਪੀ. ਮੌੜ, ਜ਼ਿਲ੍ਹਾ ਸਕੱਤਰ, ਐਮ.ਐਸ. ਭਾਟੀਆ, ਚਮਕੌਰ ਸਿੰਘ, ਡਾ. ਰਜਿੰਦਰਪਾਲ ਸਿੰਘ ਔਲਖ, ਡਾ. ਅਰੁਣ ਮਿੱਤਰਾ, ਰਮੇਸ਼ ਰਤਨ, ਵਿਜੈ ਕੁਮਾਰ ਅਤੇ ਕੇਵਲ ਸਿੰਘ ਬਨਵੈਤ ਵਲੋਂ ਜਾਰੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬੈਂਸ ਨੇ ਟਕਸਾਲੀ ਕਾਂਗਰਸੀ ਆਗੂ ਚਮਨ ਲਾਲ ਸ਼ਰਮਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਮਿੰਟਗੁਮਰੀ ਚੌਕ ’ਚ ਮੁੜ ਧਸੀ ਸੜਕ
Ad Position 24