10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਮਾਲਵਾ ਸੈਂਟਰਲ ਕਾਲਜ ਵਿਖੇ ਮਾਡਲ ਲੈਸਨ ਅਤੇ ਟੀਚਿੰਗ ਏਡ ਤਿਆਰੀ ਵਰਕਸ਼ਾਪ ਕਰਵਾਈ

Ad Position 21
No active advertisement
ਅਜੀਤ ਡੈਸਕ 29-07-2026
ਲੁਧਿਆਣਾ, 28 ਜੁਲਾਈ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਲੁਧਿਆਣਾ ਵੱਲੋਂ 17 ਜੁਲਾਈ ਤੋਂ 27 ਜੁਲਾਈ ਤੱਕ ਮਾਡਲ ਲੈਸਨ ਅਤੇ ਟੀਚਿੰਗ ਏਡ ਤਿਆਰੀ ਵਿਸ਼ੇ ‘ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਨੇ ਵਿਦਿਆਰਥਣਾਂ ਨੂੰ ਅਜਿਹੀਆਂ ਵਿਸ਼ੇਸ਼ ਅਧਿਆਪਨ ਰਣਨੀਤੀਆਂ ਨੂੰ ਸਮਝਣ ਅਤੇ ਅਪਣਾਉਣ ਦਾ ਮੌਕਾ ਪ੍ਰਦਾਨ ਕੀਤਾ, ਜਿਨ੍ਹਾਂ ਰਾਹੀਂ ਅਧਿਆਪਕ ਕਲਾਸਰੂਮ ਵਿਚ ਵਿਦਿਆਰਥੀਆਂ ਦੀ ਭਾਗੀਦਾਰੀ ਨੂੰ ਵਧਾ ਸਕਦੇ ਹਨ ਅਤੇ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ, ਰੁਚਿਕਰ ਅਤੇ ਗਤੀਸ਼ੀਲ ਬਣਾ ਸਕਦੇ ਹਨ। ਵਰਕਸ਼ਾਪ ਦੀ ਸ਼ੁਰੂਆਤ ਡਾ. ਮਨਦੀਪ ਕੌਰ ਵੱਲੋਂ ਸਕੂਲ ਇੰਟਰਨਸ਼ਿਪ ਪ੍ਰੋਗਰਾਮ ਬਾਰੇ ਵਿਦਿਆਰਥਣਾਂ ਨੂੰ ਓਰੀਐਂਟੇਸ਼ਨ ਦੇ ਕੇ ਕੀਤੀ ਗਈ।ਇਸ ਵਰਕਸ਼ਾਪ ਵਿਚ ਹਰਮਨਜੋਤ ਕੌਰ (ਸਹਾਇਕ ਪ੍ਰੋਫੈਸਰ), ਡਾ. ਕੁਸੁਮ ਲਤਾ (ਰਾਸ਼ਟਰੀ ਪੁਰਸਕਾਰ ਪ੍ਰਾਪਤ), ਜਸਵਿੰਦਰ ਕੌਰ (ਸੇਵਾਮੁਕਤ ਲੈਕਚਰਾਰ, ਗੁਰੂ ਨਾਨਕ ਖਾਲਸਾ ਕਾਲਜ ਫਾਰ ਵੂਮੈਨ, ਲੁਧਿਆਣਾ), ਮਨਿੰਦਰ ਕੌਰ, ਸੁਪਰਜੀਤ ਕੌਰ (ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ, ਲੁਧਿਆਣਾ), ਰੂਮਾਨੀ ਆਹੂਜਾ (ਗਣਿਤ ਮਿਸਟ੍ਰੈੱਸ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀ.ਏ.ਯੂ., ਲੁਧਿਆਣਾ), ਸੁਰਜੀਤ ਸਿੰਘ (ਸਮਾਜਿਕ ਅਧਿਐਨ ਮਾਸਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਕਰੀ ਕਲਾਂ, ਮੋਗਾ), ਕਰੁਣਾ ਸ਼ਰਮਾ (ਸਹਾਇਕ ਪ੍ਰੋਫੈਸਰ) ਅਤੇ ਅਦਿਤੀ (ਪੀ.ਜੀ.ਟੀ. ਕਾਮਰਸ, ਡੀ.ਏ.ਵੀ. ਪਬਲਿਕ ਸਕੂਲ, ਪੱਖੋਵਾਲ ਰੋਡ, ਲੁਧਿਆਣਾ) ਨੇ ਸਰੋਤ ਵਿਅਕਤੀਆਂ ਵਜੋਂ ਆਪਣੇ ਵਿਚਾਰ ਅਤੇ ਤਜਰਬੇ ਸਾਂਝੇ ਕੀਤੇ।ਇਸ ਵਰਕਸ਼ਾਪ ਦਾ ਆਯੋਜਨ ਡਾ. ਏਕਤਾ ਅਤੇ ਡਾ. ਹਰਪ੍ਰੀਤ ਕੌਰ ਵਲੋਂ ਕੀਤਾ ਗਿਆ। ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਨੇ ਵਰਕਸ਼ਾਪ ਦੇ ਸਫਲ ਆਯੋਜਨ ਅਤੇ ਸੰਪੂਰਨਤਾ ‘ਤੇ ਆਯੋਜਕਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਕੇਅਰ ਇੰਟਰਪ੍ਰਾਈਜ਼ਿਜ਼ ਨੇ ਅਪਣਾਈ ਐਚ ਆਈ ਇੰਕ ਤਕਨਾਲੋਜੀ ਅਗਲੀ ਖ਼ਬਰ ਬੈਂਸ ਨੇ ਟਕਸਾਲੀ ਕਾਂਗਰਸੀ ਆਗੂ ਚਮਨ ਲਾਲ ਸ਼ਰਮਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Ad Position 24