11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਜਪ ਤਪ ਸਮਾਗਮ

Ad Position 21
No active advertisement
ਅਜੀਤ ਡੈਸਕ 29-07-2026
ਲੁਧਿਆਣਾ, 28 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ, ਢੋਲੇਵਾਲ ਚੌਕ ਵਿਖੇ ਜਪ-ਤਪ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰ ਕੇ ਜਪੁਜੀ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਸਰਵਣ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਲਾਇਲਪੁਰੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਸਾਨੂੰ ਨਾਮ ਜਪਣ, ਕੀਰਤਨ ਕਰਨ ਅਤੇ ਗੁਰਮਤਿ ਦੇ ਰਾਹ ‘ਤੇ ਚੱਲਣ ਦੀ ਪ੍ਰੇਰਨਾ ਦਿੰਦੀ ਹੈ। ਸਮਾਗਮ ਦੇ ਅੰਤ ਵਿਚ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਕੌਰ, ਹਰਮਿੰਦਰ ਕੌਰ, ਪਰਵਿੰਦਰ ਕੌਰ ਲਾਇਲਪੁਰੀ, ਰਵਿੰਦਰ ਕੌਰ ਕਾਲੜਾ, ਰਵਨੀਤ ਕੌਰ ਖੇੜੀ ਕਲਾਂ, ਅਮਰਜੀਤ ਕੌਰ, ਬਲਜੀਤ ਕੌਰ, ਅਨੂਪ ਕੌਰ, ਦਵਿੰਦਰ ਕੌਰ ਸੋਹਲ, ਰਣਜੀਤ ਕੌਰ, ਮਨਜੀਤ ਕੌਰ ਬੱਬਲ, ਕੁਲਵੰਤ ਕੌਰ ਡੰਗ, ਪਰਮਜੀਤ ਕੌਰ, ਜਸਵਿੰਦਰ ਕੌਰ, ਸੁਰਿੰਦਰ ਕੌਰ, ਨਰਿੰਦਰ ਕੌਰ, ਸੁਖਵਿੰਦਰ ਕੌਰ, ਗੁਰਿੰਦਰ ਕੌਰ, ਬਲਵਿੰਦਰ ਕੌਰ, ਬਲਜੀਤ ਕੌਰ, ਜਸਵੀਰ ਕੌਰ, ਹਰਦੀਪ ਕੌਰ, ਮਨਪ੍ਰੀਤ ਕੌਰ, ਰਜਿੰਦਰ ਕੌਰ, ਪਰਮਜੀਤ ਕੌਰ, ਲਵਦੀਪ ਕੌਰ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪ੍ਰਿੰਸ, ਅਰਜਨ ਸਿੰਘ ਚੀਮਾ, ਪ੍ਰਭਜੋਤ ਸਿੰਘ ਇਆਲੀ, ਇੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਤੇਜਿੰਦਰ ਸਿੰਘ ਡੰਗ, ਪਰਮਜੀਤ ਸਿੰਘ ਲਾਇਲਪੁਰੀ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਮੋਹਨ ਸਿੰਘ ਚੌਹਾਨ, ਜਥੇਦਾਰ ਲਖਵਿੰਦਰ ਸਿੰਘ ਲੱਖਾ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਭਾਈ ਸੁਖਦੇਵ ਸਿੰਘ, ਗੁਰਮੀਤ ਸਿੰਘ, ਸੁਰਿੰਦਰ ਸਿੰਘ ਨਾਰੰਗ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਵਿਖੇ ਟ੍ਰੈਫਿਕ ਨਿਯਮ ਜਾਗਰੂਕਤਾ ਪ੍ਰੋਗਰਾਮ ਕਰਵਾਇਆ
Ad Position 24