07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਪੰਜਾਬ ਵਿਚ ਹੋਏ ਪੇਪਰ ਲੀਕ ਮਾਮਲੇ ’ਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਸੂਬਾ ਸਰਕਾਰ-ਬਾਦਲ

Ad Position 21
No active advertisement
ਅਜੀਤ ਡੈਸਕ 30-07-2026

ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਚ ਹੋਏ ਪੇਪਰ ਲੀਕ ਮਾਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿਚ ਹੋਏ ਪੇਪਰ ਲੀਕ ਮਾਮਲੇ ਵਿਚ ਸਿੱਧੇ ਤੌਰ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਆਮ ਆਦਮੀ ਪਾਰਟੀ ਦੋਹਰੇ ਮਾਪਦੰਡ ਅਪਣਾ ਰਹੀ ਹੈ। ਨੀਟ ਪੇਪਰ ਮਾਮਲੇ ਵਿਚ ਤਾਂ ਉਹ ਕੇਂਦਰੀ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕਰਦੇ ਰਹੇ ਜਦਕਿ ਪੰਜਾਬ ਵਿਚ ਪੇਪਰ ਲੀਕ ਦੇ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪੀ ਧਾਰਨ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਵੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ 11 ਪੋਸਟਾਂ ਦੇ ਪੇਪਰ ਲੀਕ ਹੋਏ ਹਨ ਅਤੇ ਇਨ੍ਹਾਂ ਵਿਚ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਇਸ ਮਾਮਲੇ ਦੀ ਤੈਅ ਤੱਕ ਜਾਣ ਦੀ ਬਜਾਏ ਇਸ ਮਾਮਲੇ ਨੂੰ ਦਬਾਉਣ ਵਿਚ ਲੱਗੀ ਹੋਈ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ, ਜਿਸ ਵਿਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਬੇਅਦਬੀ ਕਾਨੂੰਨਾਂ ਸਬੰਧੀ ਸਰਕਾਰ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸੋਧਾਂ ਵਾਲੇ ਖਰੜੇ ਨੂੰ ਪੇਸ਼ ਕੀਤੇ ਜਾਣ ਸਬੰਧੀ ਪੁੱਛੇ ਜਾਣ ‘ਤੇ ਬਾਦਲ ਨੇ ਕਿਹਾ ਕਿ ਇਹ ਫ਼ੈਸਲਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕੀਤਾ ਜਾਣਾ ਹੈ ਅਤੇ ਇਸ ਸਬੰਧੀ ਉਹ ਜ਼ਿਆਦਾ ਕੁੱਝ ਨਹੀਂ ਕਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖਾਂ ਦੀ ਸੁਪਰੀਮ ਪਾਰਲੀਮੈਂਟ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਹਿਮਤੀ ਤੋਂ ਬਗੈਰ ਸਰਕਾਰ ਨੂੰ ਫ਼ੈਸਲਾ ਨਹੀਂ ਲੈਣਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਥੇਦਾਰ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਹਰੀਸ਼ ਰਾਏ ਢਾਂਡਾ, ਜਸਪਾਲ ਸਿੰਘ ਗਿਆਸਪੁਰਾ, ਵਪਾਰ ਵਿੰਗ ਕੋਰ ਕਮੇਟੀ ਮੈਂਬਰ ਚਰਨਦੀਪ ਸਿੰਘ ਚੰਨੀ, ਭੁਪਿੰਦਰ ਸਿੰਘ ਭਿੰਦਾ, ਹਰਚਰਨ ਸਿੰਘ ਗੋਹਲਵੜੀਆ, ਜਗਬੀਰ ਸਿੰਘ ਸੋਖੀ, ਕਮਲ ਚੇਤਲੀ, ਗੁਰਮੀਤ ਸਿੰਘ ਕੁਲਾਰ, ਅਮਨਜੋਤ ਸਿੰਘ ਗੋਹਲਵੜੀਆ, ਹਰਪਾਲ ਸਿੰਘ ਖ਼ਾਲਸਾ, ਆਰ.ਡੀ. ਸ਼ਰਮਾ, ਅਮਿਤ ਗੁਸਾਈਂ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਭਦੌੜ ਹਾਊਸ ਨੇੜੇ ਖੜ੍ਹੀ ਕਾਰ ਨੂੰ ਲੱਗੀ ਅੱਗ, ਪੁਲਿਸ ਵਲੋਂ ਜਾਂਚ ਸ਼ੁਰੂ ਅਗਲੀ ਖ਼ਬਰ ਬਰਨਾਲਾ ਲਾਠੀਚਾਰਜ ਦੇ ਰੋਸ ’ਚ ਅੱਜ ਪੰਜਾਬ ਬੰਦ
Ad Position 24
No active advertisement