07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮਰਦਮਸ਼ੁਮਾਰੀ-2027 ਤਹਿਤ ਪਿੰਡ ਡਾਇਰੈਕਟਰੀ ਦੀ ਤਿਆਰੀ ਸੰਬੰਧੀ ਪਟਵਾਰੀਆਂ ਨੂੰ ਦਿੱਤੀ ਵਿਸ਼ੇਸ਼ ਟ੍ਰੇਨਿੰਗ

Ad Position 21
No active advertisement
ਅਜੀਤ ਡੈਸਕ 30-07-2026
ਲੁਧਿਆਣਾ, 29 ਜੁਲਾਈ (ਆਹੂਜਾ)-ਮਰਦਮਸ਼ੁਮਾਰੀ-2027 ਦੀ ਅਗਲੇਰੀ ਕਾਰਵਾਈ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਬਚਤ ਭਵਨ ਵਿਖੇ ਇਕ ਅਹਿਮ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸੈਸ਼ਨ ਵਿੱਚ ਹਲਕਾ ਪੂਰਬੀ ਅਤੇ ਤਹਿਸੀਲ ਨਾਲ ਸਬੰਧਤ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਅਤੇ ਮਰਦਮਸ਼ੁਮਾਰੀ ਸਬੰਧੀ ਅਗਲੇਰੀ ਕਾਰਵਾਈ ਬਾਰੇ ਵਿਸਥਾਰਪੂਰਵਕ ਸਿਖਲਾਈ ਪ੍ਰਾਪਤ ਕੀਤੀ ਗਈ। ਇਸ ਸੈਸ਼ਨ ਦੀ ਅਗਵਾਈ ਸ਼੍ਰੀਮਤੀ ਜਸਲੀਨ ਕੌਰ ਭੁੱਲਰ, ਉਪ ਮੰਡਲ ਮੈਜਿਸਟ੍ਰੇਟ (ਪੂਰਬੀ), ਅਤੇ ਨਾਇਬ ਤਹਿਸੀਲਦਾਰ ਸ਼੍ਰੀ ਅੰਕੁਸ਼ ਕੁਮਾਰ ਵਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਮਰਦਮਸ਼ੁਮਾਰੀ ਦੇ ਕੰਮ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ। ਸਿਖਲਾਈ ਦੌਰਾਨ ਤਹਿਸੀਲ ਦੇ ਸਮੂਹ ਪਟਵਾਰੀਆਂ ਨੂੰ ਮਰਦਮਸ਼ੁਮਾਰੀ-2027 ਅਧੀਨ ਪਿੰਡ ਡਾਇਰੈਕਟਰੀ ਤਿਆਰ ਕਰਨ ਸਬੰਧੀ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਮਰਦਮਸ਼ੁਮਾਰੀ ਕਿਤਾਬ ਵਿੱਚ ਦਰਜ ਪਿੰਡ ਡਾਇਰੈਕਟਰੀ ਸਬੰਧੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡਾਂ ਨਾਲ ਸਬੰਧਤ ਵੱਖ-ਵੱਖ ਜਾਣਕਾਰੀਆਂ ਇਕੱਤਰ ਕਰਨ, ਉਨ੍ਹਾਂ ਦੀ ਤਸਦੀਕ ਕਰਨ ਅਤੇ ਨਿਰਧਾਰਤ ਪ੍ਰੋਫਾਰਮੇ ਵਿੱਚ ਸਹੀ ਢੰਗ ਨਾਲ ਦਰਜ ਕਰਨ ਸਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਅਧਿਕਾਰੀਆਂ ਵੱਲੋਂ ਪਿੰਡ ਡਾਇਰੈਕਟਰੀ ਦੀ ਤਿਆਰੀ ਨਾਲ ਸਬੰਧਤ ਵੱਖ-ਵੱਖ ਪਹਿਲੂਆਂ, ਡਾਟਾ ਇਕੱਤਰ ਕਰਨ ਦੀ ਪ੍ਰਕਿਰਿਆ ਅਤੇ ਨਿਰਧਾਰਤ ਪ੍ਰੋਫਾਰਮੇ ਵਿੱਚ ਸਹੀ ਢੰਗ ਨਾਲ ਜਾਣਕਾਰੀ ਦਰਜ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਪ੍ਰਦਾਨ ਕੀਤੇ ਗਏ। ਇਸ ਮੌਕੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਪਿੰਡ ਡਾਇਰੈਕਟਰੀ ਲਈ ਲੋੜੀਂਦੀ ਜਾਣਕਾਰੀ ਨੂੰ ਪੂਰੀ ਸਾਵਧਾਨੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਇਕੱਤਰ ਕਰਕੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ, ਤਾਂ ਜੋ ਮਰਦਮਸ਼ੁਮਾਰੀ-2027 ਦੀ ਕਾਰਵਾਈ ਨੂੰ ਸਫਲਤਾਪੂਰਵਕ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼ੱਕੀ ਹਾਲਾਤਾਂ ਵਿਚ ਡਰਾਈਵਰ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਪ੍ਰੇਮ ਵਿਆਹ ਦੇ 8 ਮਹੀਨੇ ਬਾਅਦ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਹੋਈ ਮੌਤ
Ad Position 24
No active advertisement