06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਜੇਲ੍ਹ ਵਿਚੋਂ 3 ਮੋਬਾਈਲ ਬਰਾਮਦ

Ad Position 21
No active advertisement
ਅਜੀਤ ਡੈਸਕ 30-07-2026
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਸਬੰਧੀ ਸਹਾਇਕ ਸੁਪਰੀਡੈਂਟ ਬਲਿਹਾਲ ਸਿੰਘ ਦੀ ਸ਼ਿਕਾਇਤ ‘ਤੇ ਹਵਾਲਾਤੀ ਗੁਰਪ੍ਰੀਤ ਸਿੰਘ, ਰੋਹਿਤ ਕੁਮਾਰ ਅਤੇ ਇਕ ਹੋਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਜੇਲ੍ਹ ਦੀ ਚੈਕਿੰਗ ਕੀਤੀ ਤਾਂ ਉਕਤ ਕਥਿਤ ਦੋਸ਼ੀਆਂ ਪਾਸੋਂ ਦੋ ਮੋਬਾਈਲ ਬਰਾਮਦ ਕੀਤੇ ਗਏ, ਜਦਕਿ ਇਕ ਮੋਬਾਈਲ ਬੈਰਕ ਦੇ ਨੇੜੇ ਮਿਲਿਆ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਲ੍ਹ ਅਧਿਕਾਰੀ ਵੀ ਇਸ ਦੀ ਜਾਂਚ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਸਿਆਸੀ ਤੇ ਧਾਰਮਿਕ ਜਥੇਬੰਦੀਆਂ ਵਲੋਂ ਪੋਸਟਰ ਲਗਾਉਣ ਲਈ ਵਰਤੋਂ ’ਚ ਲਿਆਂਦੇ ਜਾ ਰਹੇ ਅੰਮ੍ਰਿਤਸਰ ਦੇ ਇਤਿਹਾਸਕ ਦਰਵਾਜ਼ੇ ਅਗਲੀ ਖ਼ਬਰ ਪਟਵਾਰਖ਼ਾਨੇ ਤੋਂ ਨੌਜਵਾਨ ਨੂੰ ਅਗਵਾ ਕਰਨ ਦੇ ਮਾਮਲੇ ’ਚ ਚਾਰ ਖ਼ਿਲਾਫ਼ ਕੇਸ ਦਰਜ
Ad Position 24
No active advertisement