05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਿਵਲ ਹਸਪਤਾਲ ਵਿਖੇ ਮਾਸ ਮੀਡੀਆ ਟੀਮ ਵਲੋਂ ਮੁਫ਼ਤ ਸੁਰੱਖਿਅਤ ਜਣੇਪਾ ਸੇਵਾਵਾਂ ਬਾਰੇ ਜਾਗਰੂਕਤਾ ਮੁਹਿੰਮ

Ad Position 21
No active advertisement
ਅਜੀਤ ਡੈਸਕ 30-07-2026
ਲੁਧਿਆਣਾ, 29 ਜੁਲਾਈ (ਡਾ. ਤਰਲੋਚਨ ਸਿੰਘ)-ਕਾਰਜਕਾਰੀ ਸਿਵਲ ਸਰਜਨ ਡਾ. ਹਰਿੰਦਰ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵਲੋਂ ਅੱਜ ਸਿਵਲ ਹਸਪਤਾਲ ਵਿਖੇ ਗਰਭਵਤੀ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੁਰੱਖਿਅਤ ਸੰਸਥਾਗਤ ਜਣੇਪੇ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲਬਧ ਮੁਫ਼ਤ ਮਾਤਾ ਸਿਹਤ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ। ਜਾਗਰੂਕਤਾ ਪ੍ਰੋਗਰਾਮ ਦੌਰਾਨ ਜਾਣਕਾਰੀ ਦਿੱਤੀ ਗਈ ਕਿ ਸਿਵਲ ਹਸਪਤਾਲ ਅਤੇ ਹੋਰ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਸਧਾਰਨ ਅਤੇ ਸੀਜ਼ੇਰੀਅਨ ਜਣੇਪਾ, ਮੁਫ਼ਤ ਜਾਂਚਾਂ, ਮੁਫ਼ਤ ਦਵਾਈਆਂ, ਹਸਪਤਾਲ ਵਿਚ ਦਾਖ਼ਲ ਗਰਭਵਤੀ ਮਹਿਲਾਵਾਂ ਲਈ ਮੁਫ਼ਤ ਭੋਜਨ ਅਤੇ ਜਣੇਪੇ ਤੋਂ ਬਾਅਦ ਮੁਫ਼ਤ ਘਰ ਤੱਕ ਛੱਡਣ ਦੀ ਸਹੂਲਤ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਿਹਤ ਯੋਜਨਾਵਾਂ ਤਹਿਤ ਉਪਲਬਧ ਹੈ। ਗਰਭਵਤੀ ਮਹਿਲਾਵਾਂ ਨੂੰ ਆਪਣਾ ਜਣੇਪਾ ਸਰਕਾਰੀ ਸਿਹਤ ਸੰਸਥਾਵਾਂ ਵਿਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਮਾਂ ਅਤੇ ਨਵਜੰਮੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਹਰਿੰਦਰ ਸੂਦ ਨੇ ਕਿਹਾ ਕਿ ਹਰ ਗਰਭਵਤੀ ਮਹਿਲਾ ਨੂੰ ਸੁਰੱਖਿਅਤ ਅਤੇ ਗੁਣਵੱਤਾ ਭਰੀ ਮਾਤਾ ਸਿਹਤ ਸੇਵਾ ਮਿਲਣੀ ਚਾਹੀਦੀ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਜਣੇਪੇ ਨਾਲ ਸਬੰਧਤ ਸਾਰੀਆਂ ਜ਼ਰੂਰੀ ਸੇਵਾਵਾਂ ਮੁਫ਼ਤ ਉਪਲਬਧ ਹਨ। ਉਨ੍ਹਾਂ ਸਮੂਹ ਗਰਭਵਤੀ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਅਤ ਸੰਸਥਾਗਤ ਜਣੇਪੇ ਨੂੰ ਤਰਜੀਹ ਦੇਣ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਦਾ ਪੂਰਾ ਲਾਭ ਉਠਾਉਣ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਰਜਿੰਦਰ ਸਿੰਘ ਨੇ ਕਿਹਾ ਕਿ ਗਰਭਵਤੀ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨਾ ਸਾਡਾ ਮੁੱਖ ਉਦੇਸ਼ ਹੈ। ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਅਸੀਂ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਸੁਰੱਖਿਅਤ ਸੰਸਥਾਗਤ ਜਣੇਪੇ ਲਈ ਪ੍ਰੇਰਿਤ ਕਰ ਰਹੇ ਹਾਂ। ਇਸ ਮੌਕੇ ਪ੍ਰਿਆ ਕੁਮਾਰੀ ਏ.ਐੱਨ.ਐੱਮ ਅਤੇ ਹੋਰ ਸਿਹਤ ਕਰਮਚਾਰੀਆਂ ਨੇ ਵੀ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਨੇ ਗਰਭਵਤੀ ਮਹਿਲਾਵਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਅਤੇ ਮਾਤਾ ਅਤੇ ਨਵਜੰਮੇ ਬੱਚੇ ਦੀ ਸਿਹਤ ਸੰਭਾਲ ਸਬੰਧੀ ਜਾਣਕਾਰੀ ਸਾਂਝੀ ਕੀਤੀ। ਸਿਹਤ ਵਿਭਾਗ ਨੇ ਸਮੂਹ ਗਰਭਵਤੀ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀ ਗਰਭ ਅਵਸਥਾ ਦੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਮਾਤਾ ਅਤੇ ਨਵਜੰਮੇ ਬੱਚੇ ਦੀਆਂ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਮਾਲਵਾ ਜ਼ੋਨ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਸਰਕਾਰ ਵੋਟਰ ਸੂਚੀ ਅੱਪਡੇਟ ਦੌਰਾਨ ਜਨਤਾ ਨੂੰ ਪ੍ਰੇਸ਼ਾਨ ਕਰਨਾ ਬੰਦ ਕਰੇ-ਪ੍ਰਵੀਨ ਸਹਿਗਲ
Ad Position 24
No active advertisement