05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਰਕਾਰ ਦੀਆਂ ਨਾਕਾਮੀਆਂ ਕਾਰਨ ਸ਼ਹਿਰ ਵਾਸੀ ਭੋਗ ਰਹੇ ਨੇ ਨਰਕ ਭਰੀ ਜ਼ਿੰਦਗੀ-ਕਲੇਰ

Ad Position 21
No active advertisement
ਅਜੀਤ ਡੈਸਕ 30-07-2026
ਡਾਬਾ/ਲੁਹਾਰਾ, 29 ਜੁਲਾਈ (ਕੁਲਵੰਤ ਸਿੰਘ ਸੱਪਲ)-ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਉਪ ਪ੍ਰਧਾਨ ਅਤੇ ਨਗਰ ਨਿਗਮ ਦੇ ਵਾਰਡ ਨੰਬਰ 39 ਤੋਂ ਸਾਬਕਾ ਕੌਂਸਲਰ ਸ. ਹਰਵਿੰਦਰ ਸਿੰਘ ਕਲੇਰ ਨੇ ਨਗਰ ਨਿਗਮ ਦੇ ਸਫ਼ਾਈ ਕਰਮਚਾਰੀਆਂ ਅਤੇ ਸੀਵਰੇਜਮੈਨਾਂ ਦੀ ਹੜਤਾਲ ਕਾਰਨ ਪੈਦਾ ਹੋਏ ਗੰਭੀਰ ਹਾਲਾਤਾਂ ‘ਤੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਗਟਾਉਂਦੇ ਹੋਏ ਮੀਡੀਆ ਨੂੰ ਜਾਰੀ ਬਿਆਨ ਵਿਚઠਆਖਿਆ ਕਿ ਸਰਕਾਰ ਅਤੇ ਨਿਗਮ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਅੱਜ ਪੂਰਾ ਪੰਜਾਬ ਖ਼ਾਸ ਕਰਕੇ ਮਹਾਂਨਗਰ ਲੁਧਿਆਣਾ ਅਸਤ-ਵਿਅਸਤ ਹੋ ਕੇ ਰਹਿ ਗਿਆ ਹੈ। ਸ. ਹਰਵਿੰਦਰ ਸਿੰਘ ਕਲੇਰ ਅਤੇ ਵਾਰਡ ਨੰਬਰ 39 ਤੋਂ ਮੌਜੂਦਾ ਕੌਂਸਲਰ ਬੀਬੀ ਮਨਦੀਪ ਕੌਰ ਕਲੇਰ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਹੜਤਾਲ ਕਾਰਨ ਉਨ੍ਹਾਂ ਦੇ ਇਲਾਕੇ ਵਿਚ ਸੀਵਰੇਜ ਦੀ ਬਹੁਤ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ। ਗਲੀਆਂ ਅਤੇ ਸੜਕਾਂ ‘ਤੇ ਸੀਵਰੇਜ ਦਾ ਗੰਦਾ ਅਤੇ ਬਦਬੂਦਾਰ ਪਾਣੀ ਓਵਰਫ਼ਲੋ ਹੋ ਕੇ ਲੋਕਾਂ ਦੇ ਘਰਾਂ ਦੇ ਬਾਹਰ ਜਮ੍ਹਾਂ ਹੋ ਰਿਹਾ ਹੈ। ਸਫ਼ਾਈ ਵਿਵਸਥਾ ਪੂਰੀ ਤਰ੍ਹਾਂ ਠੱਪ ਹੋਣ ਕਾਰਨ ਇਲਾਕੇ ਵਿਚ ਭਿਆਨਕ ਬਿਮਾਰੀਆਂ ਅਤੇ ਮਹਾਂਮਾਰੀ ਫੈਲਣ ਦਾ ਖ਼ਤਰਾ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਵਾਰਡ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ। ਉਨ੍ਹਾਂ ਹੋਰ ਕਿਹਾ ਕਿ ਸਫ਼ਾਈ ਸੇਵਕ ਅਤੇ ਸੀਵਰੇਜਮੈਨ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਸ਼ਹਿਰ ਨੂੰ ਸਾਫ਼ ਰੱਖਦੇ ਹਨ। ਪ੍ਰੰਤੂ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲੰਮੇ ਸਮੇਂ ਤੋਂ ਲਟਕਾ ਕੇ ਉਨ੍ਹਾਂ ਨਾਲ ਧੱਕਾ ਕਰ ਰਹੀ ਹੈ। ਜੇਕਰ ਪ੍ਰਸ਼ਾਸਨ ਸਮੇਂ ਸਿਰ ਇਨ੍ਹਾਂ ਮੁਲਾਜ਼ਮਾਂ ਨਾਲ ਗੱਲਬਾਤ ਕਰ ਲੈਂਦਾ, ਤਾਂ ਅੱਜ ਆਮ ਜਨਤਾ ਨੂੰ ਇਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪੈਂਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੜਤਾਲੀ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦਾ ਪੂਰਨ ਸਮਰਥਨ ਕਰਦੀ ਹੈ। ਸ. ਕਲੇਰ ਨੇ ਮਾਨ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਆਖਿਆ, ‘ਸਰਕਾਰ ਕੁੰਭਕਰਨੀ ਨੀਂਦ ਤੋਂ ਜਾਗੇ’ ਅਤੇ ਇਸ ਗੰਭੀਰ ਮਸਲੇ ‘ਤੇ ਤੁਰੰਤ ਐਕਸ਼ਨ ਲਵੇ। ਹੜਤਾਲੀ ਕਰਮਚਾਰੀਆਂ ਨਾਲ ਮੇਜ਼ ‘ਤੇ ਬੈਠ ਕੇ ਗੱਲਬਾਤ ਕੀਤੀ ਜਾਵੇ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨ ਕੇ ਹੜਤਾਲ ਖ਼ਤਮ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਗਲੇ 24 ਘੰਟਿਆਂ ਵਿਚ ਵਾਰਡ ਨੰਬਰ 39 ਅਤੇ ਸ਼ਹਿਰ ਦੀ ਸੀਵਰੇਜ ਤੇ ਸਫ਼ਾਈ ਵਿਵਸਥਾ ਨੂੰ ਦਰੁਸਤ ਨਾ ਕੀਤਾ ਗਿਆ, ਤਾਂ ਕਾਂਗਰਸ ਪਾਰਟੀ ਆਮ ਲੋਕਾਂ ਅਤੇ ਕਰਮਚਾਰੀਆਂ ਦੇ ਹੱਕ ਵਿੱਚ ਤਿੱਖਾ ਸੰਘਰਸ਼ ਵਿੱਢੇਗੀ, ਜਿਸ ਦੀ ਪੂਰੀ ਜ਼ਿੰਮੇਵਾਰੀ ਬਦਲਾਓ ਦੇ ਝੂਠੇ ਲਾਰਿਆਂ ਨਾਲ ਬਣੀ ਪੰਜਾਬ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ੁੱਧ ਹਵਾ ਅਤੇ ਪਾਣੀ ਸਾਡਾ ਮੌਲਿਕ ਅਧਿਕਾਰ-ਧਾਲੀਵਾਲ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਮਾਲਵਾ ਜ਼ੋਨ ਦੀ ਅਹਿਮ ਮੀਟਿੰਗ
Ad Position 24
No active advertisement