02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਮੁੱਖ ਮੰਤਰੀ ਦੇ ਘਿਰਾਓ ’ਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਲਈ ਹਲਕਾ ਗਿੱਲ ਵਾਸੀਆਂ ਦਾ ਸ਼ਿਵਾਲਿਕ ਵਲੋਂ ਧੰਨਵਾਦ

Ad Position 21
No active advertisement
ਅਜੀਤ ਡੈਸਕ 31-07-2026
ਇਆਲੀ/ਥਰੀਕੇ, 30 ਜੁਲਾਈ (ਮਨਜੀਤ ਸਿੰਘ ਦੁੱਗਰੀ)-ਖੰਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਕੀਤੇ ਘਿਰਾਓ ਵਿਚ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨ ਲਈ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਸੀਨੀਅਰ ਆਗੂ ਅਤੇ ਸਾਬਕਾ ਪਾਰਲੀਮਾਨੀ ਸਕੱਤਰ ਦਰਸ਼ਨ ਸਿੰਘ ਸ਼ਿਵਾਲਿਕ ਨੇ ਅੱਜ ਸਿਧਵਾਂ ਨਹਿਰ ਕਿਨਾਰੇ ਸਥਿਤ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਹਲਕਾ ਗਿੱਲ ਦੇ ਮੁੱਖ ਦਫ਼ਤਰ ਵਿਖੇ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਹਲਕਾ ਗਿੱਲ ਦੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਲਕਾ ਗਿੱਲ ਦੇ ਵਰਕਰਾਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਇਸ ਤੋਂ ਪਹਿਲਾ ਵੀ ਉਨ੍ਹਾਂ ਦੇ ਇਕ ਛੋਟੇ ਜਿਹੇ ਸੱਦੇ ਤੇ ਕੀਤੀ ਹਰ ਰੈਲੀ, ਧਰਨਾ ਜਾ ਕਾਨਫ਼ਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਸਦਾ ਹੀ ਉਨ੍ਹਾਂ ਦਾ ਮਾਣ ਵਧਾਇਆਂ ਹੈ। ਉਨ੍ਹਾਂ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ। ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਲੋਕਾਂ ਦੀ ਇਹ ਇਕਜੁੱਟਤਾ ਸੰਘਰਸ਼ ਨੂੰ ਹੋਰ ਬਲ ਦੇਵੇਗੀ। ਪੰਜਾਬ ਦੇ ਲੋਕਾਂ ਵਲੋਂ ਇਸ ਘਿਰਾਓ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਕੀਤੀ ਸ਼ਮੂਲੀਅਤ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਦੀਆਂ ਭਾਵਨਾਵਾਂ ਨੂੰ ਦਰਸਾਇਆ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਵਾਂਗ ਹਲਕਾ ਸਾਹਨੇਵਾਲ ’ਚ ਵੀ ਦੋ ਧੜਿਆਂ ’ਚ ਵੰਡੀ ਕਾਂਗਰਸ ਅਗਲੀ ਖ਼ਬਰ ਡੁਲਗਚ ਦੀ ਅਗਵਾਈ ’ਚ ਰੋਸ ਮਾਰਚ ਕੱਢਿਆ
Ad Position 24
No active advertisement