03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਚੋਰ ਕਾਰ ਦੇ ਟਾਇਰ ਚੋਰੀ ਕਰਕੇ ਹੋਏ ਫ਼ਰਾਰ

Ad Position 21
No active advertisement
ਅਜੀਤ ਡੈਸਕ 31-07-2026

ਲੁਧਿਆਣਾ, 30 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਖੇਤੀਬਾੜੀ ਯੂਨੀਵਰਸਿਟੀ ਵਿਚ ਚੋਰ ਇਕ ਨੌਜਵਾਨ ਦੀ ਕਾਰ ਦੇ ਟਾਇਰ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਗੁਰ ਅਰਮਾਨ ਪ੍ਰੀਤ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਨੇ ਆਪਣੀ ਕਾਰ ਗੜਵਾਸੂ ਹੋਸਟਲ ਦੇ ਬਾਹਰ ਖੜੀ ਕੀਤੀ ਸੀ। ਜਦੋਂ ਸਵੇਰੇ ਕਾਰ ਧੋਣ ਵਾਲਾ ਨੌਜਵਾਨ ਆਇਆ ਤਾਂ ਉਸ ਦੇਖਿਆ ਕਿ ਕਾਰ ਦੇ ਚਾਰੋ ਟਾਇਰ ਅਤੇ ਅਲਾਏਵ੍ਹੀਲ ਚੋਰੀ ਹੋ ਚੁੱਕੇ ਹਨ, ਜਿਸ ‘ਤੇ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਨੇ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਸੁਰਾਗ ਨਹੀਂ ਲੱਗਾ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋਂ ਚੋਰਾਂ ਦੇ ਸੁਰਾਗ ਲਈ ਉਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਚੈਕ ਕੀਤੀ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ।
Ad Position 22
No active advertisement
ਪਿਛਲੀ ਖ਼ਬਰ ਮੀਂਹ ਕਾਰਨ ਹਲਕਾ ਦੱਖਣੀ ਅਧੀਨ ਆਉਂਦੇ ਇਲਾਕਿਆਂ ’ਚ ਖੜ੍ਹੇ ਪਾਣੀ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ ਅਗਲੀ ਖ਼ਬਰ ਪ੍ਰਾਪਰਟੀ ਡੀਲਰ ਦੀ ਕਾਰ ਦਾ ਸ਼ੀਸ਼ਾ ਤੋੜ ਕੇ 3 ਲੱਖ ਦੀ ਨਕਦੀ ਚੋਰੀ
Ad Position 24
No active advertisement