03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕਾਰ ਹਾਦਸੇ ਦੌਰਾਨ ਨਹਿਰ ’ਚ ਡਿੱਗੇ ਮੋਟਰਸਾਈਕਲ ਚਾਲਕ ਦੀ ਮੌਤ

Ad Position 21
No active advertisement
ਅਜੀਤ ਡੈਸਕ 31-07-2026

ਲੁਧਿਆਣਾ, 30 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਜਨਪੱਥ ਕਾਲੋਨੀ ਨੇੜੇ ਜਾ ਰਹੀ ਸਿਧਵਾਂ ਨਹਿਰ ‘ਤੇ ਕਾਰ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਨਹਿਰ ਵਿਚ ਡਿਗ ਗਿਆ, ਜਿਸ ‘ਤੇ ਸਿੱਟੇ ਵਜੋਂ ਉਸਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਮ੍ਰਿਤਕ ਮੋਟਰਸਾਈਕਲ ਚਾਲਕ ਹਰਵਿੰਦਰ ਸਿੰਘ ਦੀ ਪਤਨੀ ਕੁਲਵਿੰਦਰ ਕੌਰ ਵਾਸੀ ਪਿੰਡ ਬੀਰਮੀ ਦੀ ਸ਼ਿਕਾਇਤ ‘ਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਅਤੇ ਉਸਦਾ ਪਤੀ ਹਰਵਿੰਦਰ ਸਿੰਘ ਆਪਣੇ ਮੋਟਰਸਾਈਕਲ ‘ਤੇ ਜਨਪੱਥ ਕਾਲੋਨੀ ਨੇੜੇ ਜਾ ਰਹੇ ਸਨ ਕਿ ਇਕ ਤੇਜ਼ ਰਫ਼ਤਾਰ ਦੀ ਇਨੋਵਾ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਸ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦਾ ਪਤੀ ਟੱਕਰ ਤੋਂ ਬਾਅਦ ਨਹਿਰ ਵਿਚ ਡਿਗ ਪਿਆ ਅਤੇ ਨਹਿਰ ਵਿਚ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਪੁਲਿਸ ਨੇ ਹਾਲ ਦੀ ਘੜੀ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਅਤੇ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ ਅਗਲੀ ਖ਼ਬਰ ਮੀਂਹ ਕਾਰਨ ਹਲਕਾ ਦੱਖਣੀ ਅਧੀਨ ਆਉਂਦੇ ਇਲਾਕਿਆਂ ’ਚ ਖੜ੍ਹੇ ਪਾਣੀ ਨੇ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ
Ad Position 24
No active advertisement