03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 31-07-2026

ਢੰਡਾਰੀ ਕਲਾਂ/ਲੁਧਿਆਣਾ, 30 ਜੁਲਾਈ (ਜਸਵੀਰ ਸਿੰਘ ਬੰਗਾ)-ਥਾਣਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਸਾਹਨੀ ਵਿਖੇ ਛੱਤ ਤੋਂ ਡਿੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਅਸ਼ੋਕ ਕੁਮਾਰ (30) ਪੁੱਤਰ ਸ਼ਿਵਜੀ ਮਹਾਤੋ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਅਸ਼ੋਕ ਕੁਮਾਰ ਲੇਬਰ ਦਾ ਕੰਮ ਕਰਦਾ ਸੀ ਅਤੇ ਦੂਜੀ ਮੰਜ਼ਿਲ ’ਤੇ ਇੱਟਾਂ ਚੜ੍ਹਾ ਰਿਹਾ ਸੀ ਕਿ ਅਚਾਨਕ ਉਸ ਦਾ ਪੈਰ ਸਲਿਪ ਕਰ ਗਿਆ ਅਤੇ ਉਹ ਹੇਠਾਂ ਆ ਡਿੱਗਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਜੀਵਨੀ ਦੇ ਤਹਿਤ ਐਮ.ਟੀ.ਪੀ. ਕਿੱਟਾਂ ਦੀ ਗੈਰ-ਕਾਨੂੰਨੀ ਵਿਕਰੀ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਿੰਮ ਤੇਜ਼ ਅਗਲੀ ਖ਼ਬਰ ਕਾਰ ਹਾਦਸੇ ਦੌਰਾਨ ਨਹਿਰ ’ਚ ਡਿੱਗੇ ਮੋਟਰਸਾਈਕਲ ਚਾਲਕ ਦੀ ਮੌਤ
Ad Position 24
No active advertisement