03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਿਓ ਦੀ ਕੁੱਟਮਾਰ ਕਰਨ ਵਾਲੇ ਨੂੰਹ ਪੁੱਤਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 31-07-2026

ਲੁਧਿਆਣਾ, 30 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪਿਓ ਦੀ ਕੁੱਟਮਾਰ ਕਰਨ ਵਾਲੇ ਨੂੰਹ-ਪੁੱਤਰ ਸਮੇਤ ਤਿੰਨ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਗੁਲਜ਼ਾਰੀ ਲਾਲ ਵਾਸੀ ਇੰਦਰਾ ਕਾਲੋਨੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸੰਬੰਧੀ ਪੁਲਿਸ ਨੇ ਉਸਦੇ ਪੁੱਤਰ ਗੁਲਸ਼ਨ, ਨੂੰਹ ਅਨੂ ਅਤੇ ਪੋਤੇ ਦੀਵਾਂਸ਼ ਵਾਸੀ ਇੰਦਰਾ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਨੇ ਗੁਲਸ਼ਨ ਕੁਮਾਰ ਨੂੰ ਬੇਦਖ਼ਲ ਕੀਤਾ ਹੋਇਆ ਹੈ ਅਤੇ ਬੀਤੇ ਦਿਨ ਉਹ ਆਪਣੀ ਕਰਿਆਨਾ ਦੀ ਦੁਕਾਨ ‘ਤੇ ਬੈਠਾ ਸੀ ਕਿ ਉਕਤ ਕਥਿਤ ਦੋਸ਼ੀ ਉਥੇ ਆਏ। ਇਹਨਾਂ ਨੇ ਉਸਦੀ ਦੁਕਾਨ ਦੀ ਭੰਨ-ਤੋੜ ਕੀਤੀ ਅਤੇ ਗੱਲੇ ਵਿਚ ਪਈ 32000 ਰੁਪਏ ਦੀ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ ਅਗਲੀ ਖ਼ਬਰ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ ‘ਡਿਜ਼ਾਈਨ ਥਿੰਕਿੰਗ’ ਵਿਸ਼ੇ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ
Ad Position 24
No active advertisement